Breaking News
Home / Punjab / ਕਿਸਾਨ ਅੰਦੋਲਨ ਤੋਂ ਬਾਅਦ ਲੋਕਾਂ ਨੂੰ ਵੱਡਾ ਝੱਟਕਾ-ਸਰਕਾਰ ਨੇ ਏਨਾਂ ਵਧਾਇਆ ਟੋਲ ਟੈਕਸ

ਕਿਸਾਨ ਅੰਦੋਲਨ ਤੋਂ ਬਾਅਦ ਲੋਕਾਂ ਨੂੰ ਵੱਡਾ ਝੱਟਕਾ-ਸਰਕਾਰ ਨੇ ਏਨਾਂ ਵਧਾਇਆ ਟੋਲ ਟੈਕਸ

ਕਿਸਾਨ ਅੰਦੋਲਨ ਖਤਮ ਹੁੰਦੇ ਹੀ ਹੁਣ ਜਨਤਾ ਦੀ ਜੇਬ ‘ਤੇ ਬੋਝ ਪੈਣ ਵਾਲਾ ਹੈ। ਹਰਿਆਣਾ-ਪੰਜਾਬ ਵਿਚ ਜੀ.ਟੀ ਰੋਡ ‘ਤੇ ਇਕ ਸਾਲ ਤੋਂ ਬੰਦ ਪਏ ਟੋਲ ਹੁਣ ਚਾਲੂ ਹੋਣੇ ਸ਼ੁਰੂ ਹੋ ਗਏ ਹਨ। ਜਿਸ ਦੀ ਪਹਿਲੀ ਤਸਵੀਰ ਅੰਬਾਲਾ ਦੇ ਸ਼ੰਭੂ ਟੋਲ ਪਲਾਜ਼ਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਦਾ ਅੰਦੋਲਨ ਖਤਮ ਹੁੰਦੇ ਹੀ ਟੋਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਟੈਕਸ ਦੀ ਦਰ ਵੀ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ ਇੱਕ ਸਾਲ ਪਹਿਲਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣਾ-ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਸਨ। ਹੁਣ ਕਿਸਾਨ ਅੰਦੋਲਨ ਖਤਮ ਹੋਣ ਦੇ ਬਾਅਦ ਫਿਰ ਤੋਂ ਜਨਤਾ ਦੀ ਜੇਬ ‘ਤੇ ਬੋਝ ਪੈਣ ਵਾਲਾ ਹੈ। ਸ਼ੰਭੂ ਟੋਲ ਪਲਾਜ਼ਾ ‘ਤੇ ਅੱਜ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ।

ਲੋਕਾਂ ਦਾ ਕਹਿਣਾ ਹੈ ਕਿ ਇਹ ਚੰਗੀ ਗੱਲ ਹੈ ਕਿ ਕਿਸਾਨਾਂ ਦਾ ਅੰਦੋਲਨ ਖਤਮ ਹੋ ਗਿਆ ਹੈ। ਪਰ ਹੁਣ ਜੇਕਰ ਉਹ ਸਫਰ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਮਜਬੂਰੀ ‘ਚ ਟੋਲ ਦੇਣਾ ਪਵੇਗਾ। ਇਸ ਦੇ ਨਾਲ ਹੀ ਟਰੱਕਾਂ ਅਤੇ ਬੱਸਾਂ ਦੇ ਟੈਕਸ ਰੇਟ ਵਿੱਚ 5-5 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਬਾਰੇ ਟਰੱਕ ਡਰਾਈਵਰਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਨਾਲ ਬੇਇਨਸਾਫ਼ੀ ਹੈ।

ਜਾਣਕਾਰੀ ਦਿੰਦੇ ਹੋਏ ਟੋਲ ਮੈਨੇਜਰ ਨੇ ਦੱਸਿਆ ਕਿ ਪੰਜਾਬ ਤੋਂ ਅੰਬਾਲਾ ਤੱਕ 3 ਲਾਈਨਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਲਈ ਅੰਬਾਲਾ ਤੋਂ ਪੰਜਾਬ ਤੱਕ 6 ਲਾਈਨਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਟਰੱਕਾਂ ਅਤੇ ਬੱਸਾਂ ਦੇ ਟੈਕਸ ਵਿੱਚ 5-5 ਰੁਪਏ ਦਾ ਵਾਧਾ ਕੀਤਾ ਗਿਆ ਹੈ।ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੋਲ ਪਲਾਜ਼ੇ ਬੰਦ ਸਨ ਅਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ ਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਟੋਲ ਪਲਾਜ਼ੇ ਦੀ ਦਰ ਵਿਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਛੇੜ ਦੇਣਗੇ ਤੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਜਾਂ ਉਨ੍ਹਾਂ ਨਾਲ ਖੁੰਦਕ ਕੱਢਣ ਦੀ ਆੜ ਹੇਠ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

ਕਿਸਾਨ ਅੰਦੋਲਨ ਖਤਮ ਹੁੰਦੇ ਹੀ ਹੁਣ ਜਨਤਾ ਦੀ ਜੇਬ ‘ਤੇ ਬੋਝ ਪੈਣ ਵਾਲਾ ਹੈ। ਹਰਿਆਣਾ-ਪੰਜਾਬ ਵਿਚ ਜੀ.ਟੀ ਰੋਡ ‘ਤੇ ਇਕ ਸਾਲ ਤੋਂ ਬੰਦ ਪਏ ਟੋਲ ਹੁਣ ਚਾਲੂ ਹੋਣੇ ਸ਼ੁਰੂ ਹੋ …

Leave a Reply

Your email address will not be published. Required fields are marked *