ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਤੱਕ ਨਿਰੰਤਰ ਜਾਰੀ ਹੈ। ਕਿਸਾਨ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਲਗਾ ਤਾਰ ਖਿੱਚੋਤਾਣ ਚਲੀ ਆ ਰਹੀ ਹੈ। ਇਸ ਮਸਲੇ ਨੂੰ ਹੱਲ ਕਰਨ ਲਈ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਇਸ ਮਸਲੇ ਦੀ ਗੱਲ ਸੁਪਰੀਮ ਕੋਰਟ ਤੱਕ ਪਹੁੰਚੀ ਹੋਈ ਹੈ। ਪਰ ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਆਦੇਸ਼ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਅੱਜ ਅੰਦੋਲਨ ਦੇ 54 ਵੇਂ ਦਿਨ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨ ਅੱਜ ਮਹਿਲਾ ਕਿਸਾਨ ਦਿਵਸ ਮਨਾ ਰਹੇ ਹਨ। ਇਸ ਸੰਘਰਸ਼ ਵਿੱਚ ਔਰਤਾਂ ਵੱਲੋਂ ਵੀ ਵੱਧ ਚੜ੍ਹ ਕੇ ਇਸ ਕਿਸਾਨੀ ਸੰਘਰਸ਼ ਨੂੰ ਸਹਿਯੋਗ ਕੀਤਾ ਜਾ ਰਿਹਾ ਹੈ।

ਸਿੰਘੂ ਸਰਹੱਦ ਤੇ ਵੀ ਔਰਤਾਂ ਵੱਲੋਂ ਸਭ ਕੰਮ ਕੀਤੇ ਜਾ ਰਹੇ ਹਨ। ਔਰਤਾਂ ਵੱਲੋਂ ਜਿਥੇ ਸਰਹੱਦਾਂ ਤੇ ਮੰਚ ਸੰਚਾਲਨ ਤੇ ਹੋਰ ਮੁੱਖ ਕੰਮ ਕੀਤੇ ਜਾ ਰਹੇ ਹਨ। ਉਥੇ ਹੀ ਔਰਤਾਂ ਵੱਲੋਂ ਅੱਗੇ ਵੱਧ ਕੇ ਖੇਤੀ ਕਾਨੂੰਨਾਂ ਬਾਰੇ ਸਰਕਾਰ ਨਾਲ ਗੱਲ ਬਾਤ ਵੀ ਕੀਤੀ ਜਾ ਰਹੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀਬਾੜੀ ਸੁਧਾਰਾਂ ਤੇ ਬੈਕੁੰਠ ਮਹਿਤਾ ਰਾਸ਼ਟਰੀ ਸਹਿਕਾਰੀ ਪ੍ਰਬੰਧ ਸੰਸਥਾ ਵੱਲੋਂ ਗ੍ਰਾਮੀਣ ਸਵੈ ਸੇਵੀ ਸੰਸਥਾਵਾਂ ਦੇ ਸੰਘ ਨਾਲ ਨੈਸ਼ਨਲ ਕਾਨਫਰੰਸ ਆਯੋਜਿਤ ਕੀਤੀ ਗਈ । ਜਿਸ ਵਿੱਚ ਨਰਿੰਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ

ਕਿ ਇਹ ਖੇਤੀ ਕਾਨੂੰਨ ਖੇਤੀ ਸੁਧਾਰ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋਣਗੇ। ਇਸ ਲਈ ਇਹ ਖੇਤੀ ਸੁਧਾਰਕਾਂ ਕਾਨੂੰਨ ਸਰਕਾਰ ਵੱਲੋਂ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਖੇਤੀ ਦੇਸ਼ ਦੀ ਅਰਥ ਵਿਵਸਥਾ ਦਾ ਵੱਡਾ ਆਧਾਰ ਹੈ। ਦੇਸ਼ ਦਾ ਵਿਕਾਸ ਹੋਵੇ ਅਤੇ ਭਾਰਤ ਸਰੇਸ਼ਟ ਰਾਸ਼ਟਰ ਦੇ ਰੂਪ ਵਿੱਚ ਅੱਗੇ ਆਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਛੋਟੇ ਅਤੇ ਵੱਡੇ ਕਿਸਾਨਾਂ ਦੇ ਹਾਲਾਤਾਂ ਨੂੰ ਵੇਖਦੇ ਹੋਏ ਯੋਜਨਾਵਾਂ ਲੈ ਕੇ ਆ ਰਹੀ ਹੈ ,ਤੇ ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੀ ਹੈ।
The post ਕਿਸਾਨ ਅੰਦੋਲਨ ਦੇ 54 ਵੇਂ ਦਿਨ ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਬਾਰੇ ਆਈ ਇਹ ਵੱਡੀ ਖਬਰ appeared first on Sanjhi Sath.
ਆਈ ਤਾਜਾ ਵੱਡੀ ਖਬਰ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਤੱਕ ਨਿਰੰਤਰ ਜਾਰੀ ਹੈ। ਕਿਸਾਨ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ …
The post ਕਿਸਾਨ ਅੰਦੋਲਨ ਦੇ 54 ਵੇਂ ਦਿਨ ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਬਾਰੇ ਆਈ ਇਹ ਵੱਡੀ ਖਬਰ appeared first on Sanjhi Sath.
Wosm News Punjab Latest News