ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜਲੀ ਬਿੱਲ 2020 ਬਾਰੇ ਚੱਲ ਰਹੇ ਅੰਦੋਲਨ ਨੂੰ ਨਵਾਂ ਮੋੜ ਦੇਣ ਸਮੇਤ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮਾਂ ਤਹਿਤ ਪਿੰਡਾਂ ਦੇ ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਬੰਦ ਕੀਤੀ ਖਰੀਦ ਸਬੰਧੀ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ।

ਫੈਸਲਾ ਕੀਤਾ ਗਿਆ ਕਿ ਕੇਂਦਰ-ਸਰਕਾਰ ਪਹਿਲਾਂ ਮਾਲ-ਗੱਡੀਆਂ ਚਲਾ ਕੇ ਮਾਹੌਲ ਬਣਾਵੇ, ਫਿਰ ਜਥੇਬੰਦੀਆਂ ਵੀ ਤੁਰੰਤ ਸਵਾਰੀ-ਗੱਡੀਆਂ ਬਾਰੇ ਕੋਈ ਹਾਂ-ਪੱਖੀ ਫੈਸਲਾ ਲੈ ਲੈਣਗੀਆਂ। ਦਿੱਲੀ ਵਿਖੇ 26-27 ਨੂੰ ਪੰਜਾਬ ਤੋਂ ਲੱਖਾਂ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਪਹੁੰਚਣਗੇ ਅਤੇ ਲੰਮੇ ਸਮੇਂ ਲਈ ਉਥੇ ਪੱਕਾ-ਮੋਰਚਾ ਲਾਉਣਗੇ, ਜੇਕਰ ਦਿੱਲੀ ਦੇ ਬਾਹਰ ਰੋਕ ਵੀ ਲਿਆ ਜਾਂਦਾ ਹੈ ਤਾਂ ਦਿੱਲੀ ਨੂੰ ਚਹੁੰ-ਪਾਸਿਓੰ ਘਿਰਾਓ ਕੀਤਾ ਜਾਵੇਗਾ।

ਦਿੱਲੀ ਦੇ ਨਾਲ-ਨਾਲ ਪੰਜਾਬ ਭਰ ‘ਚ ਟੋਲ-ਪਲਾਜ਼ਿਆਂ, ਰੇਲਵੇ-ਸਟੇਸ਼ਨ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਚੱਲ ਰਹੇ ਪੱਕੇ-ਮੋਰਚੇ ਵੀ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ(ਅਜੈ ਭਵਨ) ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ 25-26 ਨਵੰਬਰ ਨੂੰ ਦਿੱਲੀ ਜਾਣ ਲਈ ਰੂਟ-ਪਲਾਨ ਤੈਅ ਕੀਤਾ ਗਿਆ।ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦਾ ਸਮੂਹ ਵਿਸ਼ਵਾਸ ਦਿਵਾ ਕੇ ਗਿਆ ਕਿ ਮੁੱਖ ਮੰਤਰੀ ਨੇ ਫੈਸਲਾ ਕੀਤਾ ਹੈ ਝੋਨੇ ਦੀ ਖ਼ਰੀਦ ਪਹਿਲੀ ਦੀ ਤਰ੍ਹਾਂ ਪੇਂਡੂ-ਖ੍ਰੀਦ ਕੇਂਦਰਾਂ ‘ਚ ਵੀ ਜਾਰੀ ਰਹੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਕਿਸਾਨ ਅੰਦੋਲਨ ਵਿਚ ਆਇਆ ਨਵਾਂ ਮੋੜ,30 ਕਿਸਾਨ ਜੱਥੇਬੰਦੀਆਂ ਨੇ ਲਿਆ ਇਹ ਵੱਡਾ ਫ਼ੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ …
The post ਕਿਸਾਨ ਅੰਦੋਲਨ ਵਿਚ ਆਇਆ ਨਵਾਂ ਮੋੜ,30 ਕਿਸਾਨ ਜੱਥੇਬੰਦੀਆਂ ਨੇ ਲਿਆ ਇਹ ਵੱਡਾ ਫ਼ੈਸਲਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News