ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰਾ ਮਾਮਲਾ ਆਪਣੇ ਹੱਥ ਲੈ ਲਿਆ ਹੈ। ਸ਼ਾਹ ਪਿਛਲੇ ਦੋ ਦਿਨਾਂ ਤੋਂ ਬੇਹੱਦ ਸਰਗਰਮ ਨਜ਼ਰ ਆ ਰਹੇ ਹਨ ਹਨ।

ਪਿਛਲੇ 2 ਦਿਨਾਂ ਵਿੱਚ ਸ਼ਾਹ ਨੇ 5 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ। ਅਜੇ ਤੱਕ ਸ਼ਾਹ ਨੇ ਕਿਸਾਨਾਂ ਨਾਲ ਸਿਰਫ ਇੱਕ ਹੀ ਮੁਲਾਕਾਤ ਕੀਤੀ ਹੈ ਪਰ ਹੁਣ ਉਹ ਹਰ ਮਸਲੇ ਨੂੰ ਖੁਦ ਵੇਖ ਰਿਹਾ ਹੈ। ਸੂਤਰਾਂ ਮੁਤਾਬਕ ਸਰਕਾਰ ਹਰ ਰਾਜ ਦੇ ਕਿਸਾਨਾਂ ਲਈ ਵੱਖਰੀ ਰਣਨੀਤੀ ਤਿਆਰ ਕਰ ਰਹੀ ਹੈ।

ਉਧਰ, ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ 19ਵੇਂ ਦਿਨ ਕੇਂਦਰ ਸਰਕਾਰ ਖਿਲਾਫ ਰੋਸ ਹੋਰ ਵਧ ਗਿਆ ਹੈ। ਕਿਸਾਨ ਅੱਜ ਦਿੱਲੀ ਦੀਆਂ ਹੱਦਾਂ ’ਤੇ ਭੁੱਖ ਹੜਤਾਲ’ ‘ਤੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸਰਕਾਰ ਐਮਐਸਪੀ ‘ਤੇ ਸਭ ਨੂੰ ਗੁੰਮਰਾਹ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ, ਭਾਜਪਾ ਪ੍ਰਚਾਰ ਕਰ ਰਹੀ ਹੈ ਕਿ ਐਮਐਸਪੀ ਜਾਰੀ ਰਹੇਗੀ। ਦੂਜੇ ਪਾਸੇ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਦਸੰਬਰ ਨੂੰ ਕਿਸਾਨਾਂ ਨਾਲ ਬੈਠਕ ਵਿੱਚ ਕਿਹਾ ਸੀ ਕਿ ਸਰਕਾਰ ਐਮਐਸਪੀ ‘ਤੇ ਸਾਰੀਆਂ 23 ਫਸਲਾਂ ਨਹੀਂ ਖਰੀਦ ਸਕਦੀ, ਕਿਉਂਕਿ ਇਸ ‘ਤੇ 17 ਲੱਖ ਕਰੋੜ ਰੁਪਏ ਖਰਚ ਆਉਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਆਖ਼ਰ ਕੇਂਦਰ ਤੋਂ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰਾ ਮਾਮਲਾ ਆਪਣੇ ਹੱਥ ਲੈ ਲਿਆ ਹੈ। ਸ਼ਾਹ ਪਿਛਲੇ ਦੋ ਦਿਨਾਂ ਤੋਂ ਬੇਹੱਦ ਸਰਗਰਮ ਨਜ਼ਰ ਆ ਰਹੇ ਹਨ ਹਨ। ਪਿਛਲੇ …
The post ਕਿਸਾਨ ਅੰਦੋਲਨ ਹੋਰ ਭੜਕਣ ਮਗਰੋਂ ਆਖ਼ਰ ਕੇਂਦਰ ਤੋਂ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News