ਬੀਤੇ ਕਾਫੀ ਸਮੇਂ ਤੋਂ ਦੇਸ਼ ਦੇ ਵਿਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਜਿਸ ਦਾ ਹੱਲ ਅਜੇ ਤੱਕ ਨਹੀਂ ਕੱਢਿਆ ਜਾ ਸਕਿਆ। ਮੌਜੂਦਾ ਸਮੇਂ ਵੀ ਭਾਰੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਮੌਜੂਦ ਹੈ ਅਤੇ ਬੀਤੇ ਕੁਝ ਦਿਨਾਂ ਤੋਂ ਇਸ ਇਕੱਠ ਦੇ ਵਿੱਚ ਹੋਰ ਵੀ ਵਾਧਾ ਹੋ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦੇ ਨਾਲ ਨ-ਜਿੱ-ਠ-ਣ ਦੇ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਪਰ ਫਿਰ ਵੀ ਕਿਧਰੇ ਨਾ ਕਿਧਰੇ ਇਹ ਹਲਾਤ ਸੁਧਰਦੇ ਹੋਏ ਨਜ਼ਰ ਨਹੀਂ ਆ ਰਹੇ।

ਕਿਉਂਕਿ ਕੇਂਦਰ ਸਰਕਾਰ ਸੋਧ ਕਰ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਉਪਰ ਹੀ ਜ਼ੋਰ ਦੇ ਰਹੀ ਹੈ। ਪਰ ਉਧਰ ਦੇਸ਼ ਦੇ ਕਿਸਾਨ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਇਸ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਵਾਸਤੇ ਕਿਸਾਨਾਂ ਵੱਲੋਂ ਸ਼ਾਂਤ ਮਈ ਢੰਗ ਦੇ ਨਾਲ ਪਿਛਲੇ ਤਕਰੀਬਨ ਦੋ ਮਹੀਨੇ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵੱਲੋਂ ਇਸ ਮਸਲੇ ਨੂੰ ਸੁਲਝਾਉਣ ਲਈ 11 ਦੌਰ ਦੀਆਂ ਬੈਠਕਾਂ ਕੀਤੀਆਂ ਜਾ ਚੁੱਕੀਆਂ।

ਇਹ ਸਾਰੀਆਂ ਬੈਠਕਾਂ ਇਸ ਮਸਲੇ ਦੇ ਹੱਲ ਲਈ ਬੇਸਿੱਟਾ ਹੀ ਸਾਬਤ ਹੋਈਆਂ ਹਨ। ਹੁਣ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਦੀ ਅਗਲੇ ਦੌਰ ਦੀ ਮੀਟਿੰਗ 2 ਫਰਵਰੀ ਨੂੰ ਹੋਣ ਵਾਲੀ ਹੈ। ਪਰ ਦੱਸਣ ਯੋਗ ਹੈ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਉਪਰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ ਜਿਸ ਕਾਰਨ ਲਾਲ ਕਿਲ੍ਹੇ ਉੱਪਰ ਕੁਝ ਲੋਕਾਂ ਵੱਲੋਂ ਹਿੰ-ਸਾ ਕੀਤੀ ਗਈ ਅਤੇ ਲਾਲ ਕਿਲੇ ਦੀ ਫਸੀਲ ਉੱਪਰ ਝੰਡਾ ਵੀ ਲਹਿਰਾਇਆ ਗਿਆ।

ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਦਿੱਲੀ ਦੇ ਵਿੱਚ ਹਾਲਾਤ ਤ-ਣਾ-ਅ-ਪੂ-ਰ-ਨ ਹੋ ਗਏ ਸਨ। ਜਿਸ ਤੋਂ ਬਾਅਦ ਦੋਹਾਂ ਧਿਰਾਂ ਦੀ ਆਪਸੀ ਦੇ ਵਿੱਚ ਕੀਤੀ ਜਾਣ ਵਾਲੀ ਇਸ ਬੈਠਕ ਉਪਰ ਬਹੁਤ ਸਾਰੇ ਲੋਕਾਂ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ। ਹੁਣ 2 ਫਰਵਰੀ ਨੂੰ ਕੀਤੀ ਜਾਣ ਵਾਲੀ ਇਸ ਮੀਟਿੰਗ ਦੇ ਵਿਚੋਂ ਕੀ ਸਿੱਟਾ ਨਿਕਲ ਕੇ ਸਾਹਮਣੇ ਆਉਂਦਾ ਹੈ ਇਸ ਦਾ ਪਤਾ ਤੇ ਵਕਤ ਆਉਣ ‘ਤੇ ਹੀ ਲੱਗੇਗਾ।
The post ਕਿਸਾਨ ਦਾ ਜੋਸ਼ ਦੇਖਕੇ ਆਖਰ ਕੇਂਦਰ ਸਰਕਾਰ ਵਲੋਂ ਹੁਣੇ ਹੁਣੇ ਆਈ ਇਹ ਵੱਡੀ ਖਬਰ appeared first on Sanjhi Sath.
ਬੀਤੇ ਕਾਫੀ ਸਮੇਂ ਤੋਂ ਦੇਸ਼ ਦੇ ਵਿਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਜਿਸ ਦਾ ਹੱਲ ਅਜੇ ਤੱਕ ਨਹੀਂ ਕੱਢਿਆ ਜਾ ਸਕਿਆ। ਮੌਜੂਦਾ ਸਮੇਂ ਵੀ ਭਾਰੀ ਗਿਣਤੀ ਦੇ ਵਿੱਚ …
The post ਕਿਸਾਨ ਦਾ ਜੋਸ਼ ਦੇਖਕੇ ਆਖਰ ਕੇਂਦਰ ਸਰਕਾਰ ਵਲੋਂ ਹੁਣੇ ਹੁਣੇ ਆਈ ਇਹ ਵੱਡੀ ਖਬਰ appeared first on Sanjhi Sath.
Wosm News Punjab Latest News