ਪਸ਼ੂਪਾਲਕ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿਉਂਕਿ ਹੁਣ ਦੁੱਧ ਦੇ ਰੇਟਾਂ ਵਿੱਚ ਵਾਧਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ ਤੇ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਆਪਣੇ ਬ੍ਰਾਂਡ ਵੇਰਕਾ ਤੇ ਅਮੂਲ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅੱਜ ਯਾਨੀ 1 ਮਾਰਚ ਤੋਂ ਇਹ ਕੀਮਤਾਂ ਲਾਗੂ ਹੋ ਗਈਆਂ ਹਨ।
ਇਸ ਦਾ ਸਿੱਧਾ ਫਾਇਦਾ ਪਸ਼ੂਪਾਲਕ ਕਿਸਾਨਾਂ ਨੂੰ ਹੋਵੇਗਾ। ਕਿਉਂਕਿ ਜੋ ਕਿਸਾਨ ਅਮੂਲ ਜਾਂ ਫਿਰ ਵੇਰਕਾ ਨੂੰ ਦੁੱਧ ਵੇਚਦੇ ਹਨ ਉਨ੍ਹਾਂਨੂੰ ਕਾਫ਼ੀ ਫਾਇਦਾ ਮਿਲਣ ਵਾਲਾ ਹੈ ਨਾਲ ਹੀ ਜੋ ਕਿਸਾਨ ਸਿੱਧਾ ਗਾਹਕਾਂ ਤੱਕ ਦੁੱਧ ਪਹੁੰਚਾਉਂਦੇ ਹਨ ਉਹ ਕਿਸਾਨ ਵੀ ਹੁਣ ਆਪਣੇ ਦੁੱਧ ਦੇ ਰੇਟ ਵਧਾਕੇ ਵੇਚ ਸਕਦੇ ਹਨ ਅਤੇ ਆਪਣੀ ਕਮਾਈ ਵਿੱਚ ਵਾਧਾ ਕਰ ਸਕਦੇ ਹਨ।
ਦਰਅਸਲ ਦੁੱਧ ਉਤਪਾਦਕ ਕਿਸਾਨਾਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਦੁੱਧ ਦੀ ਕੀਮਤ ਵਿਚ ਵਾਧਾ ਕੀਤਾ ਜਾਵੇ। ਕਿਉਂਕਿ ਹਰ ਸਾਲ ਫੀਡ ਦੀਆਂ ਕੀਮਤਾਂ ਅਤੇ ਹੋਰ ਲਾਗਤ ਵੀ ਵਧਦੀ ਜਾ ਰਹੀ ਹੈ ਪਰ ਦੁੱਧ ਦੇ ਰੇਟਾਂ ਵਿੱਚ ਵਾਧਾ ਨਹੀਂ ਹੋ ਰਿਹਾ ਸੀ। ਪਸ਼ੂਪਾਲਕ ਕਿਸਾਨਾਂ ਦਾ ਕਹਿਣਾ ਹੈ ਕਿ ਵੱਧ ਰਹੀ ਮਹਿੰਗਾਈ ਕਾਰਨ ਪਸ਼ੂਆਂ ਦਾ ਚਾਰਾ ਵੀ ਬਹੁਤ ਮਹਿੰਗਾ ਹੋ ਗਿਆ ਹੈ।
ਇਸੇ ਚੀਜ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੁਲਾਈ 2021 ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਹੁਣ ਕੀਮਤਾਂ ਵਧਣ ਤੋਂ ਬਾਅਦ ਕਿਸਾਨਾਂ ਦੀ ਕਮਾਈ ਵਿੱਚ ਵੀ ਵਾਧਾ ਹੋਵੇਗਾ ਅਤੇ ਪਸ਼ੂਆਂ ‘ਤੇ ਹੋਣ ਵਾਲੇ ਜਿਆਦਾ ਖਰਚੇ ਦੀ ਚਿੰਤਾ ਵੀ ਕੁਝ ਹੱਦ ਤੱਕ ਘੱਟ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਸ਼ੂਪਾਲਕ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿਉਂਕਿ ਹੁਣ ਦੁੱਧ ਦੇ ਰੇਟਾਂ ਵਿੱਚ ਵਾਧਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ ਤੇ ਗੁਜਰਾਤ …
Wosm News Punjab Latest News