ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਹੋਂਦ ਵਿੱਚ ਲਿਆਂਦੇ ਗਏ ਹਨ। ਉਸ ਸਮੇਂ ਤੋਂ ਹੀ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸੂਬਾ ਪੱਧਰ ਤੋਂ ਸ਼ੁਰੂ ਹੋਇਆ ਇਹ ਸੰਘਰਸ਼ 26 ਨਵੰਬਰ ਤੋਂ ਦਿੱਲੀ ਆ ਗਿਆ ਸੀ।

ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਗੱਲ ਕੀਤੀ ਜਾਵੇ ਸ਼੍ਰੋਮਣੀ ਅਕਾਲੀ ਦਲ ਦੀ ਤਾਂ ਉਸ ਦਾ ਵੀ ਭਾਜਪਾ ਦੇ ਨਾਲ ਗਠਜੋੜ ਟੁੱਟ ਚੁੱਕਾ ਹੈ।ਪੰਜਾਬ ਅੰਦਰ ਨਗਰ ਨਿਗਮ ਦੀਆਂ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਹੀ ਚੋਣਾਂ ਲ-ੜ-ਨ ਦਾ ਐਲਾਨ ਕੀਤਾ ਗਿਆ ਸੀ।

ਪਰ ਕਿਸਾਨੀ ਸੰਘਰਸ਼ ਨੂੰ ਦੇਖਦੇ ਹੋਏ ਭਾਜਪਾ ਵੱਲੋਂ ਪੰਜਾਬ ਵਿੱਚ ਕੀਤੇ ਜਾਣ ਵਾਲੇ ਹੋਰ ਕੰਮ ਦੀ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਦੇ ਚਲਦਿਆਂ ਪੰਜਾਬ ਵਿੱਚ ਜਿਥੇ ਭਾਜਪਾ ਦੇ ਨੇਤਾਵਾਂ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਆਉਣ ਵਾਲੀਆ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਵੱਲੋ ਇਕੱਲੇ ਹੀ ਚੋਣਾਂ ਲ-ੜ-ਨ ਦਾ ਮਨ ਬਣਾਇਆ ਜਾ ਰਿਹਾ ਹੈ।

ਕਿਸਾਨ ਵਿਰੋਧੀ ਭਾਜਪਾ ਦੀਆਂ ਰਣਨੀਤੀਆਂ ਦੇ ਕਾਰਨ ਬਹੁਤ ਸਾਰੇ ਮੈਂਬਰ ਭਾਜਪਾ ਨੂੰ ਛੱਡ ਚੁੱਕੇ ਹਨ। ਇਸ ਲਈ ਹੁਣ ਭਾਜਪਾ ਕਮਜ਼ੋਰ ਉਮੀਦਵਾਰਾਂ ਦੀ ਬਜਾਏ ਪਾਰਟੀ ਵਿੱਚ ਮੌਜੂਦ ਅਧਿਕਾਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਮਨ ਬਣਾ ਰਹੀ ਹੈ। ਖੇਤੀ ਕਾਨੂੰਨਾ ਦੇ ਕਾਰਨ ਪੰਜਾਬ ਦੇ ਵਿਰੋਧ ਦਾ ਲਗਾ ਤਾਰ ਭਾਜਪਾ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਜਿਥੇ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਵੀ ਉਮੀਦਵਾਰ ਖੜੇ ਕਰਨ ਦੀ ਮੁ-ਸ਼-ਕ-ਲ ਪੇਸ਼ ਆ ਰਹੀ ਹੈ। ਭਾਜਪਾ ਆਗੂ ਦੁਸ਼ਯੰਤ ਗੋਤਮ ਦਾ ਵੀ ਕਹਿਣਾ ਹੈ ਕਿ ਸੰਗਠਨ ਚੋਣਾਂ ਲਈ ਤਿਆਰ ਕੀਤਾ ਜਾਂਦਾ ਹੈ।

ਜਿਹੋ ਜਿਹੇ ਹਾਲਾਤ ਮਰਜ਼ੀ ਹੋਣ ਉਸ ਦੇ ਬਾਵਜੂਦ ਵੀ ਭਾਜਪਾ ਵੱਲੋਂ ਚੋਣ ਲ- ੜੀ ਜਾਵੇਗੀ ਅਤੇ ਜਿੱਤ ਵੀ ਪ੍ਰਾਪਤ ਕੀਤੀ ਜਾਵੇਗੀ। ਪੰਜਾਬ ਅੰਦਰ ਜੋ ਭਾਜਪਾ ਦੀ ਸਥਿਤੀ ਬਣੀ ਹੋਈ ਹੈ ਨਗਰ ਨਿਗਮ ਦੀਆਂ ਚੋਣਾਂ ਲਈ ਪਾਰਟੀ ਨੂੰ ਉਮੀਦਵਾਰ ਖੜ੍ਹੇ ਕਰਨ ਵਿਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਵੱਲੋਂ ਇਸ ਸਭ ਦੇ ਚਲਦਿਆਂ ਹੋਇਆਂ ਪਾਰਟੀ ਵੱਲੋਂ ਬੂਥ, ਮੰਡਲ ਅਤੇ ਜ਼ਿਲ੍ਹਾ ਅਤੇ ਪ੍ਰਦੇਸ਼ ਅਧਿਕਾਰੀਆਂ ਨੂੰ ਟਿਕਟ ਦਿੱਤੀ ਜਾਵੇਗੀ।
The post ਕਿਸਾਨ ਸੰਘਰਸ਼ ਨੂੰ ਦੇਖਦੇ ਹੋਏ ਭਾਜਪਾ ਪੰਜਾਬ ਚ ਕਰਨ ਲਗੀ ਹੁਣ ਇਹ ਕੰਮ –ਆਈ ਤਾਜਾ ਵੱਡੀ ਖਬਰ appeared first on Sanjhi Sath.
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਹੋਂਦ ਵਿੱਚ ਲਿਆਂਦੇ ਗਏ ਹਨ। ਉਸ ਸਮੇਂ ਤੋਂ ਹੀ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵੱਲੋਂ ਲਗਾਤਾਰ …
The post ਕਿਸਾਨ ਸੰਘਰਸ਼ ਨੂੰ ਦੇਖਦੇ ਹੋਏ ਭਾਜਪਾ ਪੰਜਾਬ ਚ ਕਰਨ ਲਗੀ ਹੁਣ ਇਹ ਕੰਮ –ਆਈ ਤਾਜਾ ਵੱਡੀ ਖਬਰ appeared first on Sanjhi Sath.
Wosm News Punjab Latest News