Breaking News
Home / Punjab / ਕੇਂਦਰੀ ਟ੍ਰਾਂਸਪੋਰਟ ਮੰਤਰੀ ਨੇ ਕਰਤਾ ਵੱਡਾ ਐਲਾਨ-ਲੋਕਾਂ ਚ’ਛਾ ਗਈ ਖੁਸ਼ੀ ਦੀ ਲਹਿਰ

ਕੇਂਦਰੀ ਟ੍ਰਾਂਸਪੋਰਟ ਮੰਤਰੀ ਨੇ ਕਰਤਾ ਵੱਡਾ ਐਲਾਨ-ਲੋਕਾਂ ਚ’ਛਾ ਗਈ ਖੁਸ਼ੀ ਦੀ ਲਹਿਰ

ਮਹਾਨਗਰਾਂ ‘ਚ ਪਾਰਕਿੰਗ ਇਕ ਵੱਡੀ ਸਮੱਸਿਆ ਹੈ। ਵੱਧਦੀ ਆਬਾਦੀ ਦੇ ਨਾਲ-ਨਾਲ ਵਾਹਨ ਪਾਰਕ ਕਰਨ ਲਈ ਵੀ ਜਗ੍ਹਾ ਨਹੀਂ ਹੈ। ਕਈ ਵਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਜਾਂਦਾ ਹੈ ਤੇ ਲੋਕਾਂ ਦੀ ਜਾਨ ਤੱਕ ਵੀ ਚਲੀ ਜਾਂਦੀ ਹੈ।

ਸੜਕ ‘ਤੇ ਗਲਤ ਢੰਗ ਨਾਲ ਪਾਰਕ ਕੀਤੇ ਜਾਣ ਵਾਲੇ ਵਾਹਨਾਂ ਲਈ ਜੁਰਮਾਨੇ ਦੀ ਵਿਵਸਥਾ ਹੈ ਪਰ ਫਿਰ ਵੀ ਸੜਕਾਂ ‘ਤੇ ਨਾਜਾਇਜ਼ ਪਾਰਕਿੰਗ ਕੀਤੀ ਜਾਂਦੀ ਹੈ। ਹੁਣ ਗੈਰ-ਕਾਨੂੰਨੀ ਪਾਰਕਿੰਗ ‘ਤੇ ਰੋਕ ਲਗਾਉਣ ਲਈ ਸਰਕਾਰ ਅਜਿਹਾ ਨਿਯਮ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਗਲਤ ਪਾਰਕਿੰਗ ਦੀ ਤਸਵੀਰ ਭੇਜਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ।

ਅੱਜ ਦਿੱਲੀ ‘ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਗਲਤ ਤਰੀਕੇ ਨਾਲ ਸੜਕਾਂ ‘ਤੇ ਖੜ੍ਹੇ ਵਾਹਨਾਂ ਦੀ ਤਸਵੀਰ ਭੇਜਣ ਵਾਲੇ ਨੂੰ 500 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਾਹਨ ਮਾਲਕ ਤੋਂ 1000 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ।

ਇਸ ਦੇ ਲਈ ਜਲਦ ਹੀ ਨਿਯਮ ਬਣਾਇਆ ਜਾਵੇਗਾ। ਗਡਕਰੀ ਨੇ ਕਿਹਾ ਕਿ ਉਹ ਸੜਕ ‘ਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਰੁਝਾਨ ਨੂੰ ਰੋਕਣ ਲਈ ਇਕ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੇ ਹਨ।

ਇਸ ਨਿਯਮ ਮੁਤਾਬਕ ਵਾਹਨ ਮਾਲਕ ‘ਤੇ ਜੁਰਮਾਨੇ ਦੇ ਨਾਲ-ਨਾਲ ਨਿਯਮਾਂ ਨੂੰ ਲਾਗੂ ਕਰਨ ‘ਚ ਮਦਦ ਕਰਨ ਵਾਲੇ ਲੋਕਾਂ ਨੂੰ ਇਨਾਮ ਦਿੱਤਾ ਜਾਵੇਗਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਲੋਕ ਆਪਣੇ ਵਾਹਨਾਂ ਲਈ ਪਾਰਕਿੰਗ ਦੀ ਥਾਂ ਨਹੀਂ ਬਣਾਉਂਦੇ। ਇਸ ਦੀ ਬਜਾਏ ਉਹ ਆਪਣੇ ਵਾਹਨ ਸੜਕ ‘ਤੇ ਖੜ੍ਹਾ ਕਰ ਦਿੰਦੇ ਹਨ।

ਮਹਾਨਗਰਾਂ ‘ਚ ਪਾਰਕਿੰਗ ਇਕ ਵੱਡੀ ਸਮੱਸਿਆ ਹੈ। ਵੱਧਦੀ ਆਬਾਦੀ ਦੇ ਨਾਲ-ਨਾਲ ਵਾਹਨ ਪਾਰਕ ਕਰਨ ਲਈ ਵੀ ਜਗ੍ਹਾ ਨਹੀਂ ਹੈ। ਕਈ ਵਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਜਾਂਦਾ ਹੈ ਤੇ …

Leave a Reply

Your email address will not be published. Required fields are marked *