ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ। ਅੱਜ ਦੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ।

ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਤੋਂ ਘੱਟ ਕੋਈ ਗੱਲ਼ ਨਹੀਂ ਹੋਏਗੀ। ਇਸ ਮਗਰੋਂ ਮੀਟਿੰਗ ਕਾਫੀ ਤਲਖੀ ਵਾਲੀ ਹੋ ਗਈ। ਖੇਤੀ ਮੰਤਰੀ ਇਸ ਗੱਲੋਂ ਕਿਸਾਨਾਂ ਨਾਲ ਖਫਾ ਨਜ਼ਰ ਆਏ ਕਿ ਉਨ੍ਹਾਂ ਨੇ ਮੀਟਿੰਗ ਤੋਂ ਪਹਿਲਾਂ ਹੀ ਸਰਕਾਰ ਦੀ ਪੇਸ਼ਕਸ਼ ਕਿਉਂ ਠੁਕਰਾ ਦਿੱਤੀ।

ਮੀਟਿੰਗ ਵਿੱਚ ਇਹ ਮੁੱਦਾ ਵੀ ਉੱਠਿਆ ਕਿ ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ਉੱਪਰ ਲਗਾਤਾਰ ਧਮਕਾਇਆ ਜਾ ਰਿਹਾ ਹੈ।

ਕਿਸਾਨ ਲੀਡਰਾਂ ਨੇ ਮੰਤਰੀਆਂ ਨੂੰ ਦੱਸਿਆ ਕਿ ਫੋਨ ਉੱਪਰ ਗਾਲਾਂ ਕੱਢੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਵੀ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਯੂਨੀਅਨ ਦੇ ਨੇਤਾ ਰੁਲਦਾ ਸਿੰਘ ਮਾਨਸਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ। ਕਿਸਾਨ ਲੀਡਰਾਂ ਨੇ ਸਰਕਾਰ ਨੂੰ ਸਪਸ਼ਟ ਕੀਤਾ ਕਿ ਧਮਕੀਆਂ ਨਾਲ ਮਾਹੌਲ ਵਿਗੜੇਗਾ। ਉਨ੍ਹਾਂ ਕਿਹਾ ਕਿ ਇਹ ਸਭ ਬੀਜੇਪੀ ਲੀਡਰਾਂ ਦੇ ਇਸ਼ਾਰੇ ਉੱਪਰ ਹੋ ਰਿਹਾ ਹੈ।
The post ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ ਤੇ ਫ਼ਿਰ ਅੱਕੇ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ …
The post ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ ਤੇ ਫ਼ਿਰ ਅੱਕੇ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News