ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ ‘ਚ ਕੇਂਦਰ ਨੇ ਹਾਲ ਹੀ ‘ਚ ਝੋਨੇ ਦੀ ਫ਼ਸਲ ‘ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਨੂੰ ਰੋਕ ਲਿਆ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ ਦੇ ਸੰਪਰਕ ‘ਚ ਹਾਂ ਅਤੇ ਜਿਨ੍ਹਾਂ ਚੀਜ਼ਾਂ ਨੂੰ ਲੈ ਕੇ ਇਤਰਾਜ਼ ਹੈ, ਉਨ੍ਹਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਅਜਿਹਾ ਲਗਾਤਾਰ ਪਿਛਲੇ 2 ਸਾਲਾਂ ਤੋਂ ਹੋ ਰਿਹਾ ਹੈ, ਜਦੋਂ ਕੇਂਦਰ ਨੇ ਪੰਜਾਬ ਦਾ ਆਰ. ਡੀ. ਐੱਫ. ਦਾ ਪੈਸਾ ਰੋਕਿਆ ਹੈ। ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਆਰ. ਡੀ. ਐੱਫ. ਦੇ ਰੂਪ ‘ਚ ਸਾਨੂੰ 1091 ਕਰੋੜ ਰੁਪਏ ਮਿਲਣੇ ਸਨ।
ਇਸ ਨੂੰ ਲੈਣ ਦੀ ਪਹਿਲਾਂ ਵੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਨਤੀਜੇ ਵੱਜੋਂ 3500 ਕਰੋੜ ਰੁਪਏ ਲੈਣ ‘ਚ ਅਸੀਂ ਸਫ਼ਲ ਰਹੇ ਸੀ। ਹੁਣ ਇਕ ਵਾਰ ਫਿਰ ਇਹ ਕੋਸ਼ਿਸ਼ ਕਰਨੀ ਪਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੇਂਦਰ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਅਸਲ ‘ਚ ਕੇਂਦਰ ਨੇ ਹਾਲ ਹੀ ‘ਚ ਝੋਨੇ ਦੀ ਫ਼ਸਲ ‘ਤੇ ਮਿਲਣ ਵਾਲੇ 3 ਫ਼ੀਸਦੀ ਪੇਂਡੂ ਵਿਕਾਸ ਫੰਡ (ਆਰ. …
Wosm News Punjab Latest News