ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੇ ਕਾਨੂੰਨੀ ਤਰੀਕਿਆਂ ਦੀ ਪੜਤਾਲ ਹੋ ਰਹੀ ਹੈ। ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਏਗਾ ਤੇ ਸਰਕਾਰ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਸ ਮੌਕੇ ਕਿਸਾਨ ਲੀਡਰ ਰੁਲਦੂ ਸਿੰਘ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਵਿਸ਼ੇਸ਼ ਇਜਲਾਸ ਸੱਦਿਆ ਜਾਏਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਦਮ ਚੁੱਕਿਆ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਇਨਕਲਾਬ ਮੰਗਦੇ ਹਾਂ, ਅਸੀਂ ਧਰਮ ਤੇ ਜਾਤ ਦੀ ਲੜਾਈ ਨਹੀਂ ਲੜ ਰਹੇ। ਅਸੀਂ ਖਾਲਿਸਤਾਨ ਨਾਲ ਸਹਿਮਤ ਨਹੀਂ ਹਾਂ।

ਕੈਪਟਨ ਨਾਲ ਮੁਲਾਕਾਤ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿਆਂਗੇ। ਮੁੱਖ ਮੰਤਰੀ ਨੂੰ ਅਸੀਂ ਮਜਬੂਰ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦਾ ਵਪਾਰ ਪਾਕਿਸਤਾਨ ਨਾਲ ਠੀਕ ਹੋਵੇ। ਇਸ ਨਾਲ ਕਿਸਾਨਾਂ ਨੂੰ ਕਈ ਫਾਇਦੇ ਹੋ ਸਕਦੇ ਹਨ।

ਕਿਸਾਨ ਲੀਡਰਾਂ ਨੇ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਪ੍ਰਦਰਸ਼ਨ ਨੇ ਸਾਰੀਆਂ ਪਾਰਟੀਆ ਦੇ ਪੈਰਾਂ ਹੇਠੋਂ ਜ਼ਮੀਨ ਕੱਢ ਦਿੱਤੀ ਹੈ। ਅੱਜ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਕਾਨੂੰਨੀ ਅੜਚਨਾ ਹਨ ਪਰ ਪੰਜਾਬ ਸਰਕਾਰ ਮਤਾ ਪਾਵੇ ਤੇ ਆਪਣਾ ਫਰਜ਼ ਪੂਰਾ ਕਰੇ। ਗਵਰਨਰ ਸਾਈਨ ਕਰਦਾ ਹੈ ਜਾਂ ਨਹੀਂ ਉਹ ਅਸੀਂ ਦੇਖਾਂਗੇ। ਇਹ ਲੜਾਈ ਪੰਜਾਬ ਤਕ ਨਹੀਂ ਰਹੇਗੀ ਸਗੋਂ ਇਹ ਦੇਸ਼ ਭਰ ਤੱਕ ਜਾਏਗੀ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਪੱਕਾ ਭਰੋਸਾ ਦਿੱਤਾ ਕਿ ਇੱਕ ਹਫਤੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਾਂਗੇ। ਮੀਟਿੰਗ ਵਿੱਚ ਕਿਹਾ ਗਿਆ ਕਿ ਗਵਰਨਰ ਦਸਤਖਤ ਨਹੀਂ ਕਰਨਗੇ। ਜਥੇਬੰਦੀਆਂ ਨੇ ਜ਼ਿੰਮੇਵਾਰੀ ਲਈ ਕਿ ਜੇ ਗਵਰਨਰ ਦਸਤਖਤ ਨਹੀਂ ਕਰਨਗੇ ਤਾਂ ਗਵਰਨਰ ਦਾ ਘਿਰਾਉ ਕਰਾਂਗੇ।
The post ਕੈਪਟਨ ਨੇ ਕਿਸਾਨ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ,ਕੀਤੇ ਕਈ ਵੱਡੇ ਐਲਾਨ-ਦੇਖੋ ਪੂਰੀ ਖਬਰ appeared first on Sanjhi Sath.
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ਤੇ …
The post ਕੈਪਟਨ ਨੇ ਕਿਸਾਨ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ,ਕੀਤੇ ਕਈ ਵੱਡੇ ਐਲਾਨ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News