ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇੱਥੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਹ ਮੀਟਿੰਗ ਕਰੀਬ ਡੇਢ ਘੰਟਾ ਚੱਲੀ। ਇਸ ਮੀਟਿੰਗ ’ਚ ਕੈਬਨਿਟ ਨੇ ਕਈ ਅਹਿਮ ਫ਼ੈਸਲੇ ਲਏ।
ਸੂਤਰਾਂ ਅਨੁਸਾਰ, ਵੱਡਾ ਫ਼ੈਸਲਾ ਪੰਜਾਬ ’ਚ ਬੇਰੁਜ਼ਗਾਰੀ ਨੂੰ ਲੈ ਕੇ ਹੋਇਆ ਹੈ। ਪੰਜਾਬੀਆਂ ਨੂੰ ਨਿੱਜੀ ਨੌਕਰੀਆਂ ’ਤੇ 75 ਫ਼ੀਸਦੀ ਕੋਟਾ ਦੇਣ ’ਤੇ ਮੰਥਨ ਹੋਇਆ। ਇਸ ਤੋਂ ਇਲਾਵਾ ਪੰਜਾਬ ’ਚ ਨੌਕਰੀਆਂ ਲਈ ਹਰਿਆਣਾ ਦੀ ਤਰਜ਼ ’ਤੇ ਫ਼ੈਸਲਾ ਹੋ ਸਕਦਾ ਹੈ।
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕੈਬਨਿਟ ਦੀ ਹੋਈ ਮੀਟਿੰਗ ਬਾਰੇ ਦੱਸਿਆ ਕਿ ਪੰਜਾਬੀਆਂ ਨੂੰ ਨੌਕਰੀਆਂ ਦੇਣ ਲਈ ਸਬ ਕਮੇਟੀ ਦਾ ਗਠਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ’ਚ ਨੌਜਵਾਨਾਂ ਨੂੰ ਨੌਕਰੀਆਂ ’ਚ ਰਾਖਵਾਂਕਰਨ ਦੇਣ ਦੀ ਵੀ ਤਿਆਰੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੈਬਨਿਟ ਨੇ ਇਕ ਹੋਰ ਫ਼ੈਸਲਾ ਲਿਆ ਕਿ ਕੋਵਿਡ ’ਚ ਭਰਤੀ ਨਰਸਾਂ ਅਤੇ ਹੋਰ ਮੈਡੀਕਲ ਸਟਾਫ਼ ਨਹੀਂ ਹਟਾਇਆ ਜਾਵੇਗਾ। ਐਡਵੋਕੇਟ ਜਨਰਲ ਦੀ ਨਿਯੁਕਤੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫ਼ੈਸਲਾ ਕੱਲ ਸ਼ਾਮ ਤਕ ਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਡੀਜੀਪੀ ਦੀ ਨਿਯੁਕਤੀ ਲਈ ਯੂਪੀਐੱਸਸੀ ਨੂੰ ਪੈਨਲ ਭੇਜਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇੱਥੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਹ ਮੀਟਿੰਗ ਕਰੀਬ ਡੇਢ ਘੰਟਾ ਚੱਲੀ। ਇਸ ਮੀਟਿੰਗ ’ਚ ਕੈਬਨਿਟ ਨੇ ਕਈ ਅਹਿਮ …
Wosm News Punjab Latest News