ਓਡੀਸ਼ਾ ਦੇ ਗੰਜਮ ਜ਼ਿਲ੍ਹੇ ‘ਚ ਦਿਲ ਨੂੰ ਝੰਜੋੜ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਕੋਰੋਨਾ ਵਾਇਰਸ ਨਾਲ ਇਕਲੌਤੇ ਬੇਟੇ ਦੀ ਮੌਤ ਦੇ ਕੁਝ ਹੀ ਘੰਟਿਆਂ ਬਾਅਦ ਮਾਤਾ-ਪਿਤਾ ਨੇ ਵੀ ਦੁਨੀਆ ਛੱਡ ਦਿੱਤੀ। ਜ਼ਿਲ੍ਹੇ ਦੇ ਕਬਿਸਰੀਨਗਰ ਪੁਲਸ ਸਰਹੱਦ ਨੇੜੇ ਨਾਰਾਇਣਪੁਰਸਸਨ ਪਿੰਡ ਦੇ ਰਾਜਕਿਸ਼ੋਰ ਸਤਪਥੀ ਅਤੇ ਉਨ੍ਹਾਂ ਦੀ ਪਤਨੀ ਸੁਲੋਚਨਾ ਸਤਪਥੀ ਦੇ 27 ਸਾਲਾ ਟੀਚਰ ਬੇਟੇ ਦਾਭੁਵਨੇਸ਼ਵਰ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ।
ਜਿਸ ਤੋਂ ਬਾਅਦ ਮਾਤਾ-ਪਿਤਾ ਵੀ ਮ੍ਰਿਤ ਪਾਏ ਗਏ। ਜੋੜੇ ਦੇ ਅਵਿਆਹੁਤਾ ਬੇਟੇ ਨੂੰ ਗੰਜਾਮ ‘ਚ ਕੁਆਰੰਟੀਨ ਸੈਂਟਰ ‘ਚ ਰੱਖਿਆ ਗਿਆ ਸੀ। ਉਹ ਕੁਝ ਹਫ਼ਤਿਆਂ ਤੋਂ ਕੋਰੋਨਾ ਵਾਇਰਸ ਨਾਲ ਪੀੜਤ ਸੀ। ਨੌਜਵਾਨ ਨੂੰ ਸਾਹ ਲੈਣ ‘ਚ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਭੁਵਨੇਸ਼ਵਰ ਦੇ ਕੋਵਿਡ-19 ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ।
ਕੋਰੋਨਾ ਦੇ ਲੱਛਣ ਦਿੱਸਣ ਤੋਂ ਬਾਅਦ ਨੌਜਵਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ‘ਚ ਉਹ ਮੰਗਲਵਾਰ ਨੂੰ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਇਕਲੌਤੇ ਬੇਟੇ ਦੀ ਮੌਤ ਦੀ ਖਬਰ ਸੁਣਨ ਦੇ ਕੁਝ ਹੀ ਘੰਟਿਆਂ ਬਾਅਦ ਮਾਤਾ-ਪਿਤਾ ਦੀ ਵੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਗਮ ਦਾ ਮਾਹੌਲ ਹੈ।
ਦੱਸਣਯੋਗ ਹੈ ਕਿ ਦੇਸ਼ ‘ਚ ਕੋਰੋਨਾ ਦਾ ਖਤਰਾ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਨੀਵਾਰ ਨੂੰ ਇਕ ਦਿਨ ‘ਚ ਕੋਵਿਡ-19 ਦੇ ਸਭ ਤੋਂ ਵਧ 22,771 ਮਾਮਲੇ ਆਉਣ ਨਾਲ ਹੀ ਪੀੜਤ ਲੋਕਾਂ ਦੀ ਕੁੱਲ ਗਿਣਤੀ 6,48,315 ਹੋ ਗਈ ਹੈ, ਜਦੋਂ ਕਿ 442 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 18,655 ਹੋ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਕੋਰੋਨਾ ਕਾਰਨ ਇਕਲੌਤੇ ਪੁੱਤਰ ਦੀ ਮੌਤ ਦੇ ਕੁੱਝ ਹੀ ਘੰਟੇ ਬਾਅਦ ਗਮ ਚ’ ਮਾਂ-ਪਿਓ ਨੇ ਵੀ ਛੱਡੀ ਦੁਨੀਆਂ-ਦੇਖੋ ਪੂਰੀ ਖ਼ਬਰ appeared first on Sanjhi Sath.
ਓਡੀਸ਼ਾ ਦੇ ਗੰਜਮ ਜ਼ਿਲ੍ਹੇ ‘ਚ ਦਿਲ ਨੂੰ ਝੰਜੋੜ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਕੋਰੋਨਾ ਵਾਇਰਸ ਨਾਲ ਇਕਲੌਤੇ ਬੇਟੇ ਦੀ ਮੌਤ ਦੇ ਕੁਝ ਹੀ ਘੰਟਿਆਂ ਬਾਅਦ ਮਾਤਾ-ਪਿਤਾ ਨੇ ਵੀ …
The post ਕੋਰੋਨਾ ਕਾਰਨ ਇਕਲੌਤੇ ਪੁੱਤਰ ਦੀ ਮੌਤ ਦੇ ਕੁੱਝ ਹੀ ਘੰਟੇ ਬਾਅਦ ਗਮ ਚ’ ਮਾਂ-ਪਿਓ ਨੇ ਵੀ ਛੱਡੀ ਦੁਨੀਆਂ-ਦੇਖੋ ਪੂਰੀ ਖ਼ਬਰ appeared first on Sanjhi Sath.