ਦੇਸ਼ ਅੰਦਰ ਜਿਸ ਸਮੇਂ ਤੋਂ ਇਹ ਖੇਤੀ ਅੰਦੋਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚਰਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘਰਸ਼ ਵਿਚ ਪਾਏ ਜਾ ਰਹੇ ਯੋਗਦਾਨ ਕਾਰਨ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾਕਾਰ ਅਤੇ ਗਾਇਕ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘਰਸ਼ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਉਥੇ ਹੀ ਕੰਗਣਾ ਤੇ ਦਲਜੀਤ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ।

ਜਿੱਥੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ।ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕੀਤੀ ਜਾ ਰਹੀ ਹੈ। ਕੰਗਨਾ ਨੇ ਦਿਲਜੀਤ ਨੂੰ ਕਿਹਾ ਹੈ ਕਿ ਆਪਣੇ ਆਪ ਨੂੰ ਖਾਲਿਸਤਾਨੀ ਨਾ ਹੋਣ ਬਾਰੇ ਦੱਸੇ ।

ਅਗਰ ਦਿਲਜੀਤ ਇਸ ਤਰਾਂ ਕਰਦਾ ਹੈ ਤਾਂ ਮੈ ਆਪਣੀ ਗਲਤੀ ਸਵੀਕਾਰ ਕਰ ਲਵਾਂਗੀ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਉਪਰ ਦਲਜੀਤ ਦੁਸਾਂਝ ਨੂੰ ਖਾਲਿਸਤਾਨੀ ਕਿਹਾ ਸੀ। ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਹੁਣ ਅੰਤਰਰਾਸ਼ਟਰੀ ਵੀ ਹਮਾਇਤ ਕਰ ਰਹੀਆਂ ਹਨ। ਅਮਰੀਕੀ ਗਾਇਕਾ ਰਿਹਾਨਾ ਵੱਲੋਂ ਵੀ ਟਵੀਟ ਕੀਤਾ ਗਿਆ ਸੀ।

ਜਿਸ ਨੂੰ ਦਲਜੀਤ ਵੱਲੋਂ ਕਾਫੀ ਪਸੰਦ ਕੀਤਾ ਗਿਆ ਤੇ ਉਨ੍ਹਾਂ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਦੇ ਸਨਮਾਨ ਵਿੱਚ ਗਾਣਾ ਵੀ ਰਿਲੀਜ਼ ਕੀਤਾ ਗਿਆ ਸੀ। ਜਿਸ ਕਾਰਨ ਹੁਣ ਦਿਲਜੀਤ ਦੁਸਾਂਝ ਅਤੇ ਕੰਗਣਾ ਰਣੌਤ ਦੇ ਵਿਚਕਾਰ ਇਕ ਵਾਰ ਫਿਰ ਟਵਿੱਟਰ ਜੰਗ ਛਿੜ ਗਈ ਹੈ। ਇਨ੍ਹਾਂ ਦੋਹਾਂ ਦੇ ਵਿਚਕਾਰ ਸ਼ੁਰੂ ਹੋਈ ਇਹ ਜੰਗ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਕੰਗਨਾ ਨੇ ਦਲਜੀਤ ਦੁਸਾਂਝ ਉੱਪਰ ਆਰੋਪ ਲਗਾਇਆ ਹੈ ਕਿ ਨੌਜਵਾਨਾਂ ਨੂੰ ਗੁਮਰਾਹ ਕਰ ਰਿਹਾ ਹੈ। ਤੇ ਉਨ੍ਹਾਂ ਨੂੰ ਖਾਲਿਸਤਾਨ ਬਾਰੇ ਸੁਪਨਾ ਦਿਖਾ ਰਿਹਾ ਹੈ। news source: abpsanjha
The post ਕੰਗਣਾਂ ਨੇ ਫਿਰ ਸ਼ਰੇਆਮ ਦਿਲਜੀਤ ਨੂੰ ਕਹਿ ਦਿੱਤੀ ਵੱਡੀ ਗੱਲ ਤੇ ਹਰ ਪਾਸੇ ਹੋਈ ਚਰਚਾ-ਦੇਖੋ ਪੂਰੀ ਖਬਰ appeared first on Sanjhi Sath.
ਦੇਸ਼ ਅੰਦਰ ਜਿਸ ਸਮੇਂ ਤੋਂ ਇਹ ਖੇਤੀ ਅੰਦੋਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ …
The post ਕੰਗਣਾਂ ਨੇ ਫਿਰ ਸ਼ਰੇਆਮ ਦਿਲਜੀਤ ਨੂੰ ਕਹਿ ਦਿੱਤੀ ਵੱਡੀ ਗੱਲ ਤੇ ਹਰ ਪਾਸੇ ਹੋਈ ਚਰਚਾ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News