ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੌਰਾਨ ਹੁਣ ਸਾਰਿਆਂ ਦੀਆਂ ਨਜ਼ਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਉਤੇ ਟਿਕੀਆਂ ਹੋਈਆਂ ਹਨ।
ਆਪ ਨੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿਚ 24 ਘੰਟੇ ਬਿਜਲੀ ਸਪਲਾਈ, ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ, ਬਿਜਲੀ ਦੇ ਘਰੇਲੂ ਬਿੱਲ ਪੁਰਾਣੇ ਬਕਾਇਆ ਬਿੱਲ ਮੁਆਫ, ਦਿੱਲੀ ਦੀ ਤਰਜ ਉੱਤੇ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵਾਰਡ ਤੇ ਪਿੰਡ ਵਿੱਚ 16,000 ਕਲੀਨਿਕ ਖੋਲ੍ਹੇ ਜਾਣਗੇ, ਸਸਤਾ, ਵਧੀਆ ਤੇ ਮੁਫ਼ਤ ਇਲਾਜ, ਕਿਸਾਨਾਂ ਦੀ ਕਰਜ਼ ਮੁਆਫੀ, ਮੁਫਤ ਬਿਜਲੀ, 2500 ਮੁਢਾਪਾ ਪੈਨਸ਼ਨ ਤੇ ਪੁਲਿਸ ਲਈ ਅੱਠ ਘੰਟੇ ਡਿਊਟੀ ਸਿਸਟਮ ਲਾਗੂ ਕਰਨਾ ਸ਼ਾਮਲ ਹਨ।
ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਹਰ ਬੱਚੇ ਨੂੰ ਪਹਿਲੀ ਤੋਂ ਡਿਗਰੀ ਤੱਕ ਮੁਫ਼ਤ ਸਿੱਖਿਆ ਮਿਲੇਗੀ, ਐੱਸ ਸੀ ਭਾਈਚਾਰੇ ਦੇ ਬੱਚਿਆਂ ਲਈ ਪੇਸ਼ੇਵਰ ਕੋਰਸਾਂ ਵਿੱਚ ਦਾਖਲੇ ਲਈ ਕੋਚਿੰਗ ਫੀਸ ਸਰਕਾਰ ਭਰੇਗੀ।
ਜੇਕਰ ਐੱਸਸੀ ਬੱਚਾ ਬੀਏ, ਐੱਮਏ ਦੀ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੇਗਾ ਤਾਂ ਸਾਰਾ ਖਰਚ ਸਰਕਾਰ ਕਰੇਗੀ। ਸਾਰੇ ਕੱਚੇ ਅਧਿਆਪਕ ਪੱਕੇ ਹੋਣਗੇ, ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਵਿਦੇਸ਼ਾਂ ਤੋਂ ਸਿਖਲਾਈ ਦੁਆਈ ਜਾਵੇਗੀ, ਸਮੇਂ ਸਿਰ ਪ੍ਰਮੋਸ਼ਨ, ਕੈਸ਼ਲੈੱਸ ਬੀਮਾ ਅਤੇ ਗੈਰ ਵਿੱਦਿਅਕ ਕੰਮ ਨਹੀਂ ਲਏ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੌਰਾਨ ਹੁਣ ਸਾਰਿਆਂ ਦੀਆਂ ਨਜ਼ਰ ਆਮ ਆਦਮੀ …