Breaking News
Home / Punjab / ਖਾਣ ਵਾਲੀਆਂ ਇਹ ਚੀਜ਼ਾਂ ਹੋਈਆਂ ਮਹਿੰਗੀਆਂ-ਹੁਣ ਨਿੱਕਲੂ ਲੋਕਾਂ ਦਾ ਧੂੰਆਂ

ਖਾਣ ਵਾਲੀਆਂ ਇਹ ਚੀਜ਼ਾਂ ਹੋਈਆਂ ਮਹਿੰਗੀਆਂ-ਹੁਣ ਨਿੱਕਲੂ ਲੋਕਾਂ ਦਾ ਧੂੰਆਂ

ਦੇਸ਼ ‘ਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਪਹਿਲਾਂ ਦੁਸਹਿਰਾ ਅਤੇ ਹੁਣ ਲੋਕਾਂ ਨੇ ਦੀਵਾਲੀ, ਛਠ ਪੂਜਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਇਸ ਤਿਉਹਾਰੀ ਸੀਜ਼ਨ ਵਿੱਚ ਸਬਜ਼ੀਆਂ ਨੇ ਆਮ ਆਦਮੀ ਦਾ ਬਜਟ ਵਿਗਾੜ ਦਿੱਤਾ ਹੈ। ਟਮਾਟਰ ਦਾ ਭਾਅ 50 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇੱਕ ਕਿਲੋ ਬੈਂਗਣ 80 ਰੁਪਏ ਵਿੱਚ ਵਿਕ ਰਹੇ ਹਨ।

ਨੋਇਡਾ ਦੇ ਸਫਲ ਸਟੋਰ ‘ਤੇ ਆਲੂ 18 ਤੋਂ 22 ਰੁਪਏ ਪ੍ਰਤੀ ਕਿਲੋ, ਗੋਭੀ 98 ਰੁਪਏ ਪ੍ਰਤੀ ਕਿਲੋ, ਬੈਂਗਣ 45 ਰੁਪਏ ਕਿਲੋ ਅਤੇ ਟਮਾਟਰ 50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਇਸ ਦੇ ਨਾਲ ਹੀ ਨੋਇਡਾ ਵਿੱਚ ਪ੍ਰਚੂਨ ਵਿਕਰੇਤਾ ਆਲੂ 25 ਤੋਂ 30 ਰੁਪਏ, ਗੋਭੀ 100 ਰੁਪਏ, ਲੌਕੀ 80 ਤੋਂ 90 ਰੁਪਏ, ਬੈਂਗਣ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚ ਰਹੇ ਹਨ। ਪਰਚੂਨ ਬਾਜ਼ਾਰ ਵਿੱਚ ਇੱਕ ਕਿਲੋ ਟਮਾਟਰ 54 ਰੁਪਏ ਵਿੱਚ ਵਿਕ ਰਿਹਾ ਹੈ।

ਜਾਣੋ ਕਿਉਂ ਵਧ ਰਹੀਆਂ ਹਨ ਕੀਮਤਾਂ- ਕੀਮਤਾਂ ਵਧਣ ਦਾ ਮੁੱਖ ਕਾਰਨ ਮੀਂਹ ਹੈ। ਉੱਤਰੀ ਭਾਰਤ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਭਾਰੀ ਮੀਂਹ ਪਿਆ ਹੈ। ਇਸ ਕਾਰਨ ਮੰਡੀਆਂ ਦੀ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ। ਸਪਲਾਈ ਮੰਗ ਨੂੰ ਪੂਰਾ ਨਹੀਂ ਕਰ ਰਹੀ ਹੈ। ਇਸ ਤੋਂ ਇਲਾਵਾ ਮਾਲ ਦੀ ਢੋਆ-ਢੁਆਈ ਵਿੱਚ ਲੱਗੀਆਂ ਗੱਡੀਆਂ ਨੇ ਕਿਰਾਏ ਵਿੱਚ ਵਾਧਾ ਕੀਤਾ ਹੈ। ਜਿਸ ਦਾ ਅਸਰ ਕੀਮਤਾਂ ਉੱਤੇ ਸਾਫ਼ ਦੇਖਿਆ ਜਾ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਦੇਸ਼ ‘ਚ ਇਸ ਸਮੇਂ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਪਹਿਲਾਂ ਦੁਸਹਿਰਾ ਅਤੇ ਹੁਣ ਲੋਕਾਂ ਨੇ ਦੀਵਾਲੀ, ਛਠ ਪੂਜਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਇਸ ਤਿਉਹਾਰੀ ਸੀਜ਼ਨ ਵਿੱਚ …

Leave a Reply

Your email address will not be published. Required fields are marked *