ਖੇਤੀ ਵਿਚ ਕਿਸਾਨਾਂ ਨੂੰ ਬਹੁਤ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿਚ ਸਭਤੋਂ ਵੱਡੀ ਮੁਸ਼ਕਿਲ ਹੈ ਕਰਜ਼ਾ। ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਕੁਝ ਠੀਕ ਨਹੀਂ ਹੈ। ਖਾਸਕਰ ਛੋਟੇ ਕਿਸਾਨਾਂ ਨੂੰ ਮੰਦੀ ਦੇ ਇਸ ਦੌਰ ਵਿੱਚ ਸਭਤੋਂ ਜਿਆਦਾ ਪ੍ਰਭਾਵਿਤ ਹੋਣਾ ਪਿਆ ਹੈ।
ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਖਰਚੇ ਤੱਕ ਪੂਰੇ ਨਹੀਂ ਹੁੰਦੇ। ਖਾਸ ਕਰਕੇ ਜਿਨ੍ਹਾਂ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਅਤੇ ਉਨ੍ਹਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਭਰਨੀਆਂ ਹੁੰਦੀਆਂ ਹਨ। ਪਰ ਹੁਣ ਚੰਨੀ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਚੇਹਰੇ ਖਿੜ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਕਰਜ਼ੇ ਨੂੰ ਲੈਕੇ ਪੰਜਾਬ ਦੇ ਕਿਸਾਨਾਂ ਦੇ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਵੱਡਾ ਐਲਾਨ ਕਰ ਦਿੱਤਾ ਹੈ। ਚੰਨੀ ਸਰਕਾਰ ਵੱਲੋਂ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ, ਜਿਸ ਵਿੱਚ ਛੋਟੇ ਕਿਸਾਨਾਂ ਨੂੰ ਕਾਫੀ ਜਿਆਦਾ ਰਾਹਤ ਮਿਲੀ।
ਜਾਣਕਾਰੀ ਦੇ ਅਨੁਸਾਰ ਹੁਣ ਕੈਬਨਿਟ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਵਿੱਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਸਾਰੇ ਕਰਜ਼ੇ ਮਾਫ ਕਰਨ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਦੇ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਚੰਨੀ ਸਰਕਾਰ ਦੇ ਇਸ ਐਲਾਨ ਸਦਕਾ ਬਹੁਤ ਸਾਰੇ ਕਿਸਾਨਾਂ ਨੂੰ ਰਾਹਤ ਮਿਲ ਸਕੇਗੀ। ਇਸਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਵੱਲੋਂ ਕਿਸਾਨੀ ਅੰਦੋਲਨ ਮੋਰਚੇ ਦੌਰਾਨ ਕਿਸਾਨਾਂ ਉੱਤੇ ਕੀਤੀਆਂ ਗਈਆਂ ਐਫ ਆਈ ਆਰ ਨੂੰ ਵੀ ਵਾਪਸ ਲਿਆ ਜਾਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….
ਖੇਤੀ ਵਿਚ ਕਿਸਾਨਾਂ ਨੂੰ ਬਹੁਤ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿਚ ਸਭਤੋਂ ਵੱਡੀ ਮੁਸ਼ਕਿਲ ਹੈ ਕਰਜ਼ਾ। ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਕੁਝ ਠੀਕ ਨਹੀਂ ਹੈ। ਖਾਸਕਰ …
Wosm News Punjab Latest News