ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 41 ਦਿਨ ਹੋਰ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਇਥੇ ਚੱਲ ਰਹੇ ਰੋਸ ਮੁਜ਼ਾਹਰਿਆਂ ਵਿੱਚੋਂ ਰੋਜ਼ਾਨਾ ਹੀ ਕਈ ਕਿਸਮ ਦੀਆਂ ਖਬਰਾਂ ਸੁਨਣ ਵਿੱਚ ਮਿਲਦੀਆਂ ਹਨ ਜਿਹਨਾਂ ਵਿੱਚੋਂ ਕੁੱਝ ਦੁਖਦ ਸਮਾਚਾਰ ਵੀ ਹੁੰਦੇ ਹਨ।

ਹੁਣ ਤੱਕ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਦਾ ਇਸ ਉੱਪਰ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।ਕਿਸਾਨਾਂ ਵੱਲੋਂ ਪੰਜਾਬ ਅੰਦਰ ਭਾਜਪਾ ਦੇ ਨੇਤਾਵਾਂ ਦਾ ਲਗਾ ਤਾਰ ਘਿਰਾਉ ਕੀਤਾ ਜਾ ਰਿਹਾ ਹੈ।

ਇਸ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ ਹੈ। ਹੁਣ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਦੋਂ ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦਾ ਘਿਰਾਓ ਕਰਦੇ ਸਮੇਂ ਭਾਜਪਾ ਆਗੂ ਤਰੁਣ ਚੁੱਗ ਤੇ ਅੰਮ੍ਰਿਤਸਰ ਟਰੇਲੀਅਮ ਮਾਲ ਦਾ ਘਿਰਾਓ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਹੀ ਇੱਕ ਕਿਸਾਨ ਦੀ ਛਾਤੀ ਵਿਚ ਦਰਦ ਉੱਠਿਆ ਅਤੇ ਉਸਦੀ ਹਾਲਤ ਗੰ-ਭੀ-ਰ ਹੋਣ ਤੇ ਉਸ ਨੂੰ ਅੰਮ੍ਰਿਤਸਰ ਦੇ ਹੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ। ਜਿੱਥੇ ਅੱਜ ਸਵੇਰੇ ਛੇ ਵਜੇ ਉਸ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ 56 ਸਾਲਾ ਕਿਸਾਨ ਮੰਗਲ ਸਿੰਘ ਪੁੱਤਰ ਸੁਰਜਣ ਸਿੰਘ ਪਿੰਡ ਰੂਪੋਵਾਲੀ ਖੁਰਦ ਦਾ ਨਿਵਾਸੀ ਸੀ। ਜਿਸ ਦਾ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਵਿੱਚ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਇੰਨਾ ਕਿਸਾਨ ਆਗੂਆਂ ਵੱਲੋਂ ਮ੍ਰਿਤਕ ਦੀ ਦੇਹ ਤੇ ਕਿਰਸਾਨੀ ਝੰਡਾ ਪਾ ਕੇ ਸਲਾਮੀ ਦਿੱਤੀ ਗਈ।
The post ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਨੂੰ ਇਸ ਤਰਾਂ ਮਿਲੀ ਮੌਤ ਕਿ ਹਰ ਪਾਸੇ ਛਾ ਗਿਆ ਸੋਗ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 41 ਦਿਨ ਹੋਰ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ …
The post ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨ ਨੂੰ ਇਸ ਤਰਾਂ ਮਿਲੀ ਮੌਤ ਕਿ ਹਰ ਪਾਸੇ ਛਾ ਗਿਆ ਸੋਗ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News