ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜੋ ਪਿਛਲੇ ਇੱਕ ਸਾਲ ਤੋਂ ਵਿਵਾਦਾਂ ਵਿੱਚ ਹਨ। ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।
ਰਾਸ਼ਟਰ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਆਪਣੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੀ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਆਫੀ ਮੰਗਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਦੇਸ਼ ਦੇ ਕਿਸਾਨ ਤੇ ਮਜ਼ਦੂਰਾਂ ‘ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।ਇਸ ਫੈਸਲੇ ‘ਤੇ ਸਿਰਫ ਕਿਸਾਨਾਂ ਨੇ ਹੀ ਨਹੀਂ ਸਗੋਂ ਬਾਲੀਵੁੱਡ ਇੰਡਸਟਰੀ ਨੇ ਵੀ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।
ਜੈ ਜਵਾਨ ਜੈ ਕਿਸਾਨ – ਸੋਨੂੰ ਸੂਦ – ਐਕਟਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ”ਕਿਸਾਨ ਆਪਣੇ ਖੇਤਾਂ ‘ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ ਤੋਂ ਲਹਿਰਾਏ ਜਾਣਗੇ। ਧੰਨਵਾਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਇਸ ਇਤਿਹਾਸਕ ਫੈਸਲੇ ਨਾਲ ਪੂਰਬ ਦੇ ਕਿਸਾਨਾਂ ਦੀ ਰੌਸ਼ਨੀ ਹੋਰ ਵੀ ਇਤਿਹਾਸਕ ਹੋ ਗਈ ਹੈ। ਜੈ ਜਵਾਨ ਜੈ ਕਿਸਾਨ।”ਇਸ ਦੇ ਨਾਲ ਹੀ ਐਕਟਰਸ ਰਿਚਾ ਚੱਢਾ ਨੇ ਟਵੀਟ ਕਰਕੇ ਲਿਖਿਆ, ”ਜਿੱਤ ਗਏ ਤੁਸੀਂ। ਤੁਹਾਡੀ ਜਿੱਤ ਵਿੱਚ ਸਭ ਦੀ ਜਿੱਤ ਹੈ।”
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜੋ ਪਿਛਲੇ ਇੱਕ ਸਾਲ ਤੋਂ ਵਿਵਾਦਾਂ ਵਿੱਚ ਹਨ। ਪੀਐਮ …
Wosm News Punjab Latest News