Breaking News
Home / Punjab / ਖੇਤੀ ਬਿੱਲਾਂ ਦੇ ਮੁੱਦੇ ਤੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਸ਼ਰੇਆਮ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਪੂਰੀ ਖ਼ਬਰ

ਖੇਤੀ ਬਿੱਲਾਂ ਦੇ ਮੁੱਦੇ ਤੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਸ਼ਰੇਆਮ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਪੂਰੀ ਖ਼ਬਰ

ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਮਰਨ ਵਰਤ ਉਤੇ ਬੈਠਣ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਕ ਫ਼ੌਜੀ ਹੋਣ ਦੇ ਨਾਤੇ ਉਨ੍ਹਾਂ ਨੂੰ ਇਹ ਪਤਾ ਹੈ ਕਿ ਆਪਣੇ ਲੋਕਾਂ ਲਈ ਕਿਵੇਂ ਲੜਨਾ ਹੈ ਅਤੇ ਉਨ੍ਹਾਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਆਗੂ ਦੀ ਸਲਾਹ ਦੀ ਲੋੜ ਨਹੀਂ ਹੈ।ਅੱਜ ਦਿੱਲੀ ਵਿਖੇ ਵਿਧਾਇਕਾਂ ਦੇ ਧਰਨੇ ਸੰਬੰਧੀ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ਦਾ ਕਰਾਰਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ 1965 ਦੀ ਜੰਗ ਦੌਰਾਨ ਆਪਣੇ ਦੇਸ਼ ਲਈ ਸਰਹੱਦ ਉਤੇ ਲੜਿਆ ਅਤੇ ਆਪਣੇ ਅਸਤੀਫ਼ਾ ਦੇਣ ਤੋਂ ਬਾਅਦ ਜਦੋਂ ਜੰਗ ਲੱਗੀ ਤਾਂ ਮੈਂ ਵਾਪਸ ਫੌਜ ਵਿੱਚ ਜਾਣ ਲੱਗਿਆ ਮੁੜ ਕੇ ਰਤਾ ਵੀ ਸੰਕੋਚ ਨਹੀਂ ਕੀਤਾ।ਮੈਂ ਆਪਣੇ ਲੋਕਾਂ ਦੀ ਸੁਰੱਖਿਆ ਲਈ ਦੁਸ਼ਮਣਾਂ ਦੀਆ ਗੋਲੀਆਂ ਦਾ ਸਾਹਮਣਾ ਕੀਤਾ। ਤੁਸੀਂ ਪੰਜਾਬ ਦੇ ਲੋਕਾਂ ਅਤੇ ਇਸ ਦੇਸ਼ ਲਈ ਕੀ ਕੀਤਾ ਹੈ ?”


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕੋਲ ਕਿਸਾਨਾਂ ਦੇ ਖ਼ਦਸ਼ੇ ਪੁੱਜਦੇ ਕਰਨ ਲਈ ਸਾਡਾ ਸਾਥ ਦੇਣ ਦੀ ਬਜਾਏ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਾਰਟੀ ਨੇ ਇਕ ਵਾਰ ਫੇਰ ਪਿੱਠ ਦਿਖਾਉਂਦੇ ਹੋਏ ਆਪਣੇ ਘਰਾਂ ਵਿੱਚ ਹੀ ਲੁਕੇ ਰਹਿਣਾ ਠੀਕ ਸਮਝਿਆ। ਉਨ੍ਹਾਂ ਅਕਾਲੀ ਦਲ ਪ੍ਰਧਾਨ ਨੂੰ ਇਹ ਸਵਾਲ ਕੀਤਾ ਕਿ ਉਨ੍ਹਾਂ ਨੇ ਐਨ.ਡੀ.ਏ. ਸਰਕਾਰ ਜਿਸ ਦਾ ਉਹ ਉਸ ਵੇਲੇ ਹਿੱਸਾ ਸਨ, ਉਤੇ ਕਾਲੇ ਖੇਤੀ ਕਾਨੂੰਨਾਂ ਸੰਬੰਧੀ ਦਬਾਅ ਪਾਉਣ ਲਈ ਖੁਦ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਉਤੇ ਕਿਉਂ ਨਹੀਂ ਗਏ।ਕੈਪਟਨ ਅਮਰਿੰਦਰ ਸਿੰਘ ਨੇ ਟਿੱਪਣੀ ਕੀਤੀ, “ਅਤੇ ਹੁਣ ਤੁਸੀਂ (ਸੁਖਬੀਰ) ਮੈਨੂੰ ਇਹ ਦੱਸ ਰਹੇ ਹੋ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ।” ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਕੋਈ ਧੋਖਾ ਹੋਇਆ ਹੈ ਤਾਂ ਉਹ ਬਾਦਲਾਂ ਦੁਆਰਾ ਕੀਤਾ ਗਿਆ ਹੈ ਜਿਨ੍ਹਾਂ ਨੇ 10 ਵਰ੍ਹਿਆਂ ਤੱਕ ਕੁਝ ਨਹੀਂ ਕੀਤਾ ਬਸ ਸਿਰਫ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰੀਆਂ ਹਨ।

ਮੁੱਖ ਮੰਤਰੀ ਨੇ ਯਾਦ ਕੀਤਾ ਕਿ ਐਸ.ਵਾਈ.ਐਲ. ਦੇ ਮੁੱਦੇ ਉਤੇ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਹੀ ਅਸਤੀਫ਼ਾ ਨਹੀਂ ਸੀ ਦਿੱਤਾ ਸਗੋਂ ਇਹ ਅਹਿਦ ਵੀ ਕੀਤਾ ਸੀ ਕਿ ਉਹ ਪਾਣੀ ਦੀ ਇਕ ਵੀ ਬੂੰਦ ਉਤੇ ਆਪਣਾ ਹੱਕ ਨਹੀਂ ਛੱਡਣਗੇ ਭਾਵੇਂ ਉਨ੍ਹਾਂ ਨੂੰ ਜਾਨ ਦੀ ਬਾਜ਼ੀ ਕਿਉਂ ਨਾ ਲਾਉਣੀ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਉਨ੍ਹਾਂ ਨੇ ਅਜਿਹਾ ਸਟੈਂਡ ਲਿਆ ਹੋਵੇ ਕਿਉਂ ਜੋ ਅੱਸੀਵਿਆਂ ਵਿੱਚ ਸਾਕਾ ਨਾਲਾ ਤਾਰਾ ਦੇ ਵਿਰੋਧ ਉਨ੍ਹਾਂ ਨੇ ਬਤੌਰ ਸੰਸਦ ਮੈਂਬਰ ਅਤੇ ਆਪ੍ਰੇਸ਼ਨ ਬਲੈਕ ਥੰਡਰ ਤੋਂ ਬਾਅਦ ਸੁਰਜੀਤ ਸਿੰਘ ਬਰਨਾਲਾ ਸਰਕਾਰ ਤੋਂ ਬਤੌਰ ਮੰਤਰੀ ਅਸਤੀਫ਼ਾ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰੀ ਖੇਤੀ ਕਾਨੂੰਨਾਂ, ਜੋ ਕਿ ਇਕ ਤਲਖ ਸੱਚਾਈ ਕਦੇ ਨਾ ਬਣਦੇ ਜੇਕਰ ਬਾਦਲਾਂ ਨੇ ਇਸ ਮੁੱਦੇ ਉਤੇ ਐਨ.ਡੀ.ਏ. ਵਿਚਲੇ ਆਪਣੇ ਭਾਈਵਾਲਾਂ ਨਾਲ ਜ਼ੋਰਦਾਰ ਵਿਰੋਧ ਜਤਾਇਆ ਹੁੰਦਾ, ਬਾਰੇ ਉਨ੍ਹਾਂ ਨੇ ਸੂਬੇ ਦੀ ਵਿਧਾਨ ਸਭਾ ਵਿੱਚ ਪਹਿਲਾ ਹੀ ਇਹ ਗੱਲ ਸਾਫ ਕਰ ਦਿੱਤੀ ਸੀ ਕਿ ਉਹ ਕਿਸਾਨਾਂ ਦੇ ਹੱਕਾਂ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ।


ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ, “ਮੈਨੂੰ ਯਾਦ ਨਹੀਂ ਪੈਂਦਾ ਤੁਸੀ ਜਾਂ ਤੁਹਾਡੀ ਪਾਰਟੀ ਦੇ ਆਗੂ ਕਿਸਾਨਾਂ ਜਾਂ ਹੋਰ ਵਰਗਾਂ ਲਈ ਕੋਈ ਵੀ ਕੁਰਬਾਨੀ ਕਰਨ ਹਿੱਤ ਕਦੇ ਵੀ ਤਿਆਰ ਰਹੇ ਹੋਣ।” ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਵਾਰ-ਵਾਰ ਆਪਣੇ ਨਿੱਜੀ ਲਾਭ ਲਈ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਗਹਿਣੇ ਰੱਖ ਦੇਣ ਦੇ ਜਿੰਮੇਵਾਰ ਹਨ। ਉਨ੍ਹਾਂ ਅਕਾਲੀ ਦਲ ਪ੍ਰਧਾਨ ਨੂੰ ਕੋਈ ਇਕ ਵੀ ਅਜਿਹੀ ਮਿਸਾਲ ਦਾ ਹਵਾਲਾ ਦੇਣ ਦੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਦੀ ਜੁੰਡਲੀ ਵਿੱਚੋਂ ਕਿਸੇ ਨੇ ਵੀ ਸੂਬੇ ਦਾ ਥੋੜਾ ਜਿੰਨਾ ਵੀ ਭਲਾ ਕੀਤਾ ਹੋਵੇ।


ਕਿਸਾਨਾਂ ਵੱਲੋਂ ਆਪਣੀਆਂ ਜ਼ਿੰਦਗੀਆਂ ਅਤੇ ਰੋਜੀ ਰੋਟੀ ਦੀ ਲੜਾਈ ਦਾ ਮਜ਼ਾਕ ਲੜਾਉਣ ਲਈ ਸੁਖਬੀਰ ਬਾਦਲ ਨੂੰ ਕਰੜੇ ਹੱਥੀਂ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਪ੍ਰਤੀ ਬੇਲਾਗ ਰਹਿੰਦੇ ਹੋਏ ਬਾਦਲਾਂ ਨੇ ਇਕ ਨਵਾਂ ਨੀਵਾਣ ਛੂਹ ਲਿਆ ਹੈ ਕਿਉਂਕਿ ਇਸ ਮੁੱਦੇ ਸੰਬੰਧੀ ਉਨ੍ਹਾਂ ਦੀਆਂ ਹਰਕਤਾਂ ਇਹੋ ਜ਼ਾਹਰ ਕਰਦੀਆਂ ਹਨ। ਸੁਖਬੀਰ ਵੱਲੋਂ ਕੀਤੀ ਗਈ ਟਿੱਪਣੀ ਕਿ ਰਾਜਪਾਲ ਨੇ ਸੂਬੇ ਦੇ ਸੋਧ ਬਿੱਲਾਂ ਉਤੇ ਸਹੀ ਨਹੀਂ ਸੀ ਪਾਈ ਤਾਂ ਰਾਸ਼ਟਰਪਤੀ ਨੂੰ ਮਿਲਣ ਦੀ ਕੀ ਲੋੜ ਸੀ, ਬਾਰੇ ਤਿੱਖਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਥੇ ਜ਼ਿਆਦਾ ਮਹੱਤਵਪੂਰਨ ਸਵਾਲ ਇਹ ਸੀ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਅਸਤੀਫ਼ਾ ਦੇਣ ਦੀ ਕੀ ਲੋੜ ਸੀ ਅਤੇ ਇਨ੍ਹਾਂ ਬਿੱਲਾਂ ਦੇ ਕਾਨੂੰਨ ਬਣ ਜਾਣ ਮਗਰੋਂ ਐਨ.ਡੀ.ਏਂ ਗਠਜੋੜ ਨਾਲ਼ੋਂ ਨਾਤਾ ਤੋੜਨ ਦੀ ਅਕਾਲੀ ਦਲ ਨੂੰ ਕੀ ਲੋੜ ਸੀ।


ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਵੀ ਤਰ੍ਹਾਂ ਦੇ ਦੋਸਤਾਨਾ ਮੈਚ ਦਾ ਕੋਈ ਆਧਾਰ ਪੈਦਾ ਹੁੰਦਾ ਹੈ ਤਾਂ ਉਹ ਅਕਾਲੀਆਂ ਦੇ ਇਨ੍ਹਾਂ ਹੀ ਕਾਰਿਆਂ ਤੋਂ ਪੈਦਾ ਹੁੰਦਾ ਹੈ ਜਿਨ੍ਹਾਂ ਨੇ ਇਹ ਸਾਫ ਜ਼ਾਹਰ ਕਰ ਦਿੱਤਾ ਹੈ ਕਿ ਇਹ ਸਾਰਾ ਨਾਟਕ ਅਕਾਲੀਆਂ ਵੱਲੋਂ ਭਾਜਪਾ ਨਾਲ ਮਿਲ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਰਚਿਆ ਗਿਆ ਸੀ।

The post ਖੇਤੀ ਬਿੱਲਾਂ ਦੇ ਮੁੱਦੇ ਤੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਸ਼ਰੇਆਮ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਪੂਰੀ ਖ਼ਬਰ appeared first on Sanjhi Sath.

ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਮਰਨ ਵਰਤ ਉਤੇ ਬੈਠਣ ਦੇ ਸੁਝਾਅ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ …
The post ਖੇਤੀ ਬਿੱਲਾਂ ਦੇ ਮੁੱਦੇ ਤੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਸ਼ਰੇਆਮ ਸੁਣਾਈਆਂ ਖਰੀਆਂ-ਖਰੀਆਂ,ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *