ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ ‘ਤੇ ਉਤਰ ਆਏ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਅਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ। ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ।

ਇਹੋ ਕਾਰਨ ਹੈ ਜਦ ਪੰਜਾਬ ਦੇ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਰੇਲ ਲਾਈਨਾਂ ਖ਼ਾਲੀ ਕਰ ਦਿੱਤੀਆਂ ਤਾਂ ਮੋਦੀ ਨੇ ਸਭ ਤੋਂ ਪਹਿਲਾਂ ਮੋਗਾ ਸਥਿਤ ਅੰਡਾਨੀਆਂ ਦੇ ਸਾਇਲੋ ਲਈ ਮਾਲ ਗੱਡੀ ਭੇਜ ਦਿੱਤੀ। ਇਹ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਜਿਸ ਬਾਰੇ ਪੂਰੇ ਪੰਜਾਬ ਨੂੰ ਸੁਚੇਤ ਰਹਿਣਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਅਤੇ ਕਦੇ ਗੁਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ। ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ ‘ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?

ਮਾਨ ਨੇ ਕਿਹਾ ਕਿ ਸ਼ਰਤਾਂ ਸਹਿਤ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤੋੜਨ ਭੁੱਖੇ ਮਾਰਨ ਅਤੇ ਤੜੀ ਪਾਰ ਕਰਨ ਦੀ ਬਦਲੇਖ਼ੋਰ ਸੋਚ ਰੱਖਣ ਵਾਲੇ ਪ੍ਰਧਾਨ ਮੰਤਰੀ ਨੂੰ ਇਲਮ ਹੋਣਾ ਚਾਹੀਦਾ ਹੈ ਕਿ ਪੰਜਾਬ ਤੋਂ ਬਗੈਰ, ਜੈ ਜਵਾਨ ਅਤੇ ਜੈ ਕਿਸਾਨ, ਨਾਅਰੇ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਦੇਸ਼ ਨੂੰ ਆਜ਼ਾਦੀ ਦਿਵਾਉਣ ਅਤੇ ਭੁੱਖਮਰੀ ‘ਚੋਂ ਕੱਢਣ ਲਈ ਸਭ ਤੋਂ ਵੱਧ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੀ ਹੈ।ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਯੂਰੀਆ, ਕੋਇਲਾ, ਬਿਜਲੀ ਅਤੇ ਵਪਾਰ ਦੇ ਹਵਾਲੇ ਦੇ ਕੇ ਕਿਸਾਨਾਂ ਨੂੰ ਅਪੀਲਾਂ ਕਰਨ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਕਰਨ।
The post ਖੇਤੀ ਬਿੱਲਾਂ ਦੇ ਮੁੱਦੇ ਤੇ ਸ਼ਰੇਆਮ ਮੋਦੀ ਨੂੰ ਦੇਖੋ ਕੀ ਕਹਿ ਗਿਆ ਭਗਵੰਤ ਮਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ …
The post ਖੇਤੀ ਬਿੱਲਾਂ ਦੇ ਮੁੱਦੇ ਤੇ ਸ਼ਰੇਆਮ ਮੋਦੀ ਨੂੰ ਦੇਖੋ ਕੀ ਕਹਿ ਗਿਆ ਭਗਵੰਤ ਮਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News