Breaking News
Home / Punjab / ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਨੇ ਘੜੀ ਅਗਲੀ ਰਣਨੀਤੀ ਤੇ ਹੁਣ 1 ਅਕਤੂਬਰ ਤੋਂ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਨੇ ਘੜੀ ਅਗਲੀ ਰਣਨੀਤੀ ਤੇ ਹੁਣ 1 ਅਕਤੂਬਰ ਤੋਂ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ, ਜੋ ਹੁਣ ਬਿੱਲ ਬਣ ਚੁੱਕੇ ਹਨ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਲਾਗੂ ਕਰਦਿਆਂ ਪੰਜਾਬ ਭਰ ਵਿੱਚ ਮੁਕੰਮਲ ਬੰਦ ਰਿਹਾ। ਅੱਜ ਦੇ ਬੰਦ ਦਾ ਸੱਦਾ ਜੋ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ ਦੀ ਇਹ ਵਿਸੇਸ਼ਤਾ ਰਹੀ ਕਿ ਪੰਜਾਬ ਦੀਆਂ ਵੱਖ ਜਮਾਤਾਂ ਅਤੇ ਮਹਿਕਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠਾਂ ਵਿੱਚ ਵੱਧ ਚੱੜ੍ਹ ਕੇ ਹਿੱਸਾ ਲਿਆ। ਸੂਬੇ ਭਰ ਤੋਂ ਇਕੱਠੀਆਂ ਕੀਤੀਆਂ ਰਿਪੋਰਟਾਂ ਅਨੁਸਾਰ ਸਾਰੇ ਪੰਜਾਬ ਵਿੱਚ ਸੜਕੀ ਅਤੇ ਰੇਲੀ ਆਵਾਜਾਈ, ਬਾਜ਼ਾਰ, ਦਫ਼ਤਰ ਅਤੇ ਹੋਰ ਸਾਰੇ ਅਦਾਰੇ ਬੰਦ ਰਹੇ।

ਬੰਦ ਦੌਰਾਨ ਸਾਰੇ ਪੰਜਾਬ ਵਿੱਚ ਤਕਰੀਬਨ 150 ਥਾਵਾਂ ‘ਤੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਵੱਡੇ ਧਰਨਿਆਂ ਰਾਹੀਂ ਸੜਕੀ ਅਤੇ ਰੇਲ ਆਵਾਜਾਈ ਠੱਪ ਕੀਤੀ ਗਈ। ਵੱਖ ਵੱਖ ਥਾਵਾਂ ‘ਤੇ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਕਿਸਾਨਮਾਰੂ ਨੂੰ ਪੱਖਾਂ ਨੂੰ ਸਾਫ਼ ਸਾਫ਼ ਸ਼ਬਦਾਂ ਵਿੱਚ ਕਿਸਾਨਾਂ ਸਾਹਮਣੇ ਰੱਖਿਆ ਅਤੇ ਨਾਲ ਹੀ ਸਪੱਸ਼ਟ ਕੀਤਾ ਕਿ ਇਨ੍ਹਾਂ ਬਿੱਲਾਂ ਦਾ ਪ੍ਰਭਾਵ ਇਕੱਲੇ ਕਿਸਾਨਾਂ ਤੇ ਹੀ ਨਹੀਂ ਸਗੋਂ ਸਮਾਜ ਦੇ ਹਰ ਵਰਗ ਉੱਪਰ ਸਿੱਧੇ ਜਾਂ ਅਸਿੱਧੇ ਤੌਰ ਤੇ ਪਵੇਗਾ। ਇਸ ਨਾਲ ਪੰਜਾਬ ਅਤੇ ਭਾਰਤ ਦੇ ਲੋਕ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ਤੇ ਰਹਿ ਜਾਣਗੇ।

ਬੁਲਾਰਿਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ ਤੇ ਬੀਜੇਪੀ ਨਾਲ ਸਬੰਧਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਹਰ ਥਾਂ ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ ਵਿੱਚ ਬੁਲਾਉਣਾ ਬੰਦ ਕੀਤਾ ਜਾਵੇਗਾ। ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇੱਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਸਾਰੇ ਬੁਲਾਰਿਆਂ ਨੇ ਇਹ ਫ਼ੈਸਲਾ ਵੀ ਲੋਕਾਂ ਦੇ ਇਕੱਠਾਂ ਵਿੱਚ ਰੱਖਿਆ ਕਿ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਇਨ੍ਹਾਂ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਬਿਲਾਂ ਵਿਰੁੱਧ ਗ੍ਰਾਮ ਸਭਾਵਾਂ ਵੱਲੋਂ ਮਤੇ ਪਾਸ ਕਰਵਾ ਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕੀਤਾ ਜਾਵੇ ਜਿਸਦੀ ਸੂਚਨਾ ਕੇਂਦਰ ਸਰਕਾਰ ਨੂੰ ਭੇਜੀ ਜਾਵੇ। ਕੇਂਦਰ ਸਰਕਾਰ ਤੋਂ ਇਨ੍ਹਾਂ ਸਾਰੇ ਬਿਲਾਂ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਡੀਜ਼ਲ ਅਤੇ ਪੈਟਰੋਲ ਦੇ ਵਧੇ ਹੋਏ ਰੇਟਾਂ ਨੂੰ ਅੱਧਾ ਕਰਨ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਭਾਰਤ ਪੱਧਰ ਤੇ ਵੱਖ ਵੱਖ ਤਰ੍ਹਾਂ ਦੇ ਝੂਠੇ ਕੇਸ ਪਾ ਕੇ ਗ੍ਰਿਫਤਾਰ ਕੀਤੇ ਹੋਏ ਬੁੱਧੀਜੀਵੀਆਂ ਅਤੇ ਕਲਾਕਾਰਾਂ ਆਦਿ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਅਗਾਂਹ ਵਧੂ ਅਤੇ ਲੋਕ ਪੱਖੀ ਬੁੱਧੀਜੀਵੀਆਂ ਨੂੰ ਬੇਲੋੜੀ ਪੁੱਛਗਿੱਛ ਦੇ ਬਹਾਨੇ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ।

ਅੱਜ ਪੰਜਾਬ ਭਰ ਵਿੱਚ ਕੀਤੇ ਬੰਦ ਵਿੱਚ ਵੱਖੋ ਵੱਖ ਵੱਡੇ ਇਕੱਠਾਂ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਅਤੇ ਹਰਜੀਤ ਸਿੰਘ ਰਵੀ, ਭਾਰਤੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਜੀਰਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ,ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ: ਦਰਸ਼ਨ ਪਾਲ ਅਤੇ ਜਨਰਲ ਸਕੱਤਰ ਗੁਰਮਿਤ ਸਿੰਘ ਮਹਿੰਮਾਂ ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨ ਸਕੱਤਰ ਸੁਖਦੇਵ ਸਿੰਘ ਕੋਕਰੀ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਭਿੱਖੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ,

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ, ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਅਤੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਅਤੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਮਾਨ ਦੇ ਜਨਰਲ ਸਕੱਤਰ ਬਲਵੰਤ ਸਿੰਘ ਬਰਾਹਮਕੇ, ਕਿਸਾਨ ਸੰਘਰਸ਼ ਕਮੇਟੀ ਦੁਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ,ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਨਜੀਤ ਸਿੰਘ ਰਾਏ

ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ, ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਕਮੇਟੀ ਦੇ ਜਸਵੰਤ ਸਿੰਘ ਪਠਾਨਕੋਟ, ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਭਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ, ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਝੱਬਰ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਦੋਆਬਾ ਕਿਸਾਨ ਕਮੇਟੀ ਦੇ ਹਰਸ਼ਮਿੰਦਰ ਸਿੰਘ, ਕਿਸਾਨ ਕਮੇਟੀ ਦੇ ਆਗੂ ਹਰਪਾਲ ਸਿੰਘ ਸੰਘਾ, ਕੁੱਲ ਹਿੰਦ ਕਿਸਾਨ ਸਭਾ ਮੇਜਰ ਸਿੰਘ ਪੁੰਨਾਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਜਨਰਲ ਸਕੱਤਰ ਨਿਰਵੈਲ ਸਿੰਘ ਡਾਲੇਕੇ ਆਦਿ ਨੇ ਸੰਬੋਧਨ ਕੀਤਾ। (ਭਵਾਨੀਗੜ, ਸੰਗਰੂਰ ਵਿਖੇ ਲੱਗੇ ਧਰਨੇ ਨੂੰ AIKSCC ਦੇ ਮੈਂਬਰ ਯੋਗਿੰਦਰ ਯਾਦਵ ਨੂੰ ਸੰਬੋਧਿਤ ਕਰਦੇ ਹੋਏ)

The post ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਨੇ ਘੜੀ ਅਗਲੀ ਰਣਨੀਤੀ ਤੇ ਹੁਣ 1 ਅਕਤੂਬਰ ਤੋਂ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ, ਜੋ ਹੁਣ ਬਿੱਲ ਬਣ ਚੁੱਕੇ ਹਨ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਦਿੱਤੇ …
The post ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਨੇ ਘੜੀ ਅਗਲੀ ਰਣਨੀਤੀ ਤੇ ਹੁਣ 1 ਅਕਤੂਬਰ ਤੋਂ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *