ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗਾ ਦੇ ਨੌਜਵਾਨ (ਜਸਕਰਨ ਸਿੰਘ) ਦੀ ਇੱਕ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋ ਕੁੱਟਮਾਰ ਕੀਤੇ ਜਾਣ ਤੇ ਨਾਮੋਸ਼ੀ ਨਾ ਝਲਦੇ ਹੋਏ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਭਾਵੇਂ ਕਿ ਪੀੜਤ ਕੁੱਝ ਦਿਨਾਂ ਤੋਂ ਜੇਰੇ ਇਲਾਜ ਸੀ ਜੋ ਕਿ ਬੀਤੇ ਦਿਨ ਦਮ ਤੋੜ ਗਿਆ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਤੇ ਕੁੜੀ ਦੇ ਮਾਤਾ-ਪਿਤਾ ਸਮੇਤ 4 ਲੋਕਾਂ ’ਤੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਜੋ ਕਿ ਤਲਵੰਡੀ ਸਾਬੋ ਵਿਖੇ ਇੱਕ ਕੱਪੜੇ ਦੀ ਦੁਕਾਨ ’ਤੇ ਨੌਕਰੀ ਕਰਦਾ ਸੀ ਜਿਸ ਦਾ ਤਲਵੰਡੀ ਸਾਬੋ ਵਿਖੇ ਇੱਕ ਨਾਬਾਲਗ ਕੁੜੀ ਨਾਲ ਕਥਿਤ ਤੌਰ ’ਤੇ ਪ੍ਰੇਮ ਸਬੰਧ ਸੀ,ਜਿਸ ਕਰਕੇ ਕੁੜੀ ਦੇ ਮਾਪਿਆਂ ਵੱਲੋ ਉਸ ਦੀ ਦੁਕਾਨ ਤੇ ਆ ਕੇ ਕਥਿਤ ਤੌਰ ’ਤੇ ਕੁੱਟਮਾਰ ਕਰ ਦਿੱਤੀ ਗਈ ਜਿਸ ਕਰਕੇ ਉਹ ਨਾਮੌਸੀ ਨਾ ਝੱਲਦੇ ਹੋਏ ਜਹਿਰੀਲੀ ਵਸਤੂ ਨਿਗਲ ਗਿਆ,
ਜਿਸ ਨੂੰ ਪਹਿਲਾਂ ਤਲਵੰਡੀ ਸਾਬੋ ਫਿਰ ਗੋਨਿਆਣਾ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਬੀਤੇ ਦਿਨ ਮੌਤ ਹੋ ਗਈ। ਪਰਿਵਾਰ ਮੈਂਬਰ ਹੁਣ ਨੌਜਵਾਨ ਦੀ ਮੌਤ ਦਾ ਉਸ ਦੀ ਕੁੱਟਮਾਰ ਕਰਨ ਵਾਲੇ ਨੂੰ ਜ਼ਿੰਮੇਦਾਰ ਦੱਸ ਰਹੇ ਹਨ। ਪਰਿਵਾਰਕ ਮੈਬਰਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ ਹੈ।
ਉਧਰ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਤੇ ਮ੍ਰਿਤਕ ਦੇ ਪਿਤਾ ਦੇ ਬਿਆਨ ਤੇ ਕੁੜੀ ਦੇ ਮਾਤਾ-ਪਿਤਾ ਸਮੇਤ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗਾ ਦੇ ਨੌਜਵਾਨ (ਜਸਕਰਨ ਸਿੰਘ) ਦੀ ਇੱਕ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋ ਕੁੱਟਮਾਰ ਕੀਤੇ ਜਾਣ ਤੇ ਨਾਮੋਸ਼ੀ ਨਾ ਝਲਦੇ ਹੋਏ ਖ਼ੁਦਕੁਸ਼ੀ ਕਰਨ ਦਾ ਮਾਮਲਾ …
Wosm News Punjab Latest News