ਮਰਹੂਮ ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਧਰਮਪਤਨੀ ਅੰਤਰਰਾਸ਼ਟਰੀ ਗਾਇਕਾ ਅਮਰ ਨੂਰੀ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਜਿਥੇ ਦੁੱਖ ਦੀ ਘੜੀ ’ਚ ਸਾਥ ਦੇਣ ਲਈ ਦੋਸਤਾਂ ਮਿੱਤਰਾਂ, ਰਿਸ਼ਤੇਦਾਰਾਂ, ਕਲਾਕਾਰਾਂ, ਫੈਨਜ਼ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ, ਉਥੇ ਨਾਲ ਹੀ ਮੌਕੇ ਦਾ ਫਾਇਦਾ ਉਠਾ ਕੇ ਨਿੱਜੀ ਲਾਭ ਲੈਣ ਵਾਲਿਆਂ ਨੂੰ ਵੀ ਵਰਜਿਆ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਰ ਨੂਰੀ, ਉਨ੍ਹਾਂ ਦੇ ਬੇਟੇ ਸਾਰੰਗ ਸਿਕੰਦਰ ਤੇ ਅਲਾਪ ਸਿਕੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਲੋਕ ਸਰਦੂਲ ਦੇ ਨਾਂ ’ਤੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦਾ ਹਵਾਲਾ ਦੇ ਕੇ ਪੈਸੇ ਇਕੱਤਰ ਕਰਨ ’ਚ ਜੁਟੇ ਹੋਏ ਹਨ। ਜਦਕਿ ਸਾਡੇ ਪਰਿਵਾਰ ਨੂੰ ਇਸ ਤਰ੍ਹਾਂ ਦੀ ਆਰਥਿਕ ਮਦਦ ਦੀ ਕੋਈ ਲੋੜ ਨਹੀਂ ਕਿਉਂਕਿ ਸਰਦੂਲ ਸਾਡੇ ਲਈ ਬਹੁਤ ਕੁਝ ਛੱਡ ਕੇ ਗਏ ਹਨ।

ਉਨ੍ਹਾਂ ਦੋਸਤਾਂ, ਮਿੱਤਰਾਂ ਅਤੇ ਰਿਸ਼ਤੇਦਾਰੀ ਦੀ ਆੜ ’ਚ ਕੁਝ ਲੋਕਾਂ ਵਲੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੇ ਨਾਂ ’ਤੇ ਪੈਸੇ ਇਕੱਠੇ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ, ਨਹੀਂ ਤਾਂ ਅਜਿਹੇ ਮੌਕਾਪ੍ਰਸਤ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਰਹੂਮ ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਧਰਮਪਤਨੀ ਅੰਤਰਰਾਸ਼ਟਰੀ ਗਾਇਕਾ ਅਮਰ ਨੂਰੀ ਨੇ ਪਹਿਲੀ ਵਾਰ ਮੀਡੀਆ ਸਾਹਮਣੇ ਆ ਕੇ ਜਿਥੇ ਦੁੱਖ ਦੀ ਘੜੀ ’ਚ ਸਾਥ ਦੇਣ ਲਈ ਦੋਸਤਾਂ …
Wosm News Punjab Latest News