ਇੱਥੇ ਦੇ ਨੇੜਲੇ ਪਿੰਡ ਸ਼ੇਰ ਮੁਹੰਮਦ ਵਿਚ ਵੱਡਾ ਹਾਦਸਾ ਵਾਪਰ ਗਿਆ। ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ।ਦਰਅਸਲ ਮੱਸਿਆ ਕਾਰਨ ਇਹ ਤਿੰਨ ਪਰਿਵਾਰ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਆਏ ਸਨ ਅਤੇ ਸਰੋਵਰ ‘ਚ ਇਸ਼ਨਾਨ ਕਰਨ ਦੌਰਾਨ ਤਿੰਨ ਪਰਿਵਾਰਾਂ ਦੇ ਬੱਚਿਆਂ ਦੀ ਪੈਰ ਤਿਲਕ ਜਾਣ ਕਾਰਨ ਸਰੋਵਰ ਵਿੱਚ ਡੁੱਬ ਕੇ ਮੌਤ ਹੋ ਗਈ ।
ਨਾਨਕਸਰ ਦੇ ਗੁਰਦੁਆਰਾ ਸ਼ੇਰ ਮੁਹੰਮਦ ਵਿਖੇ ਇਸ਼ਨਾਨ ਕਰਨ ਗਏ ਸਨ ਜਿਸ ਦੌਰਾਨ ਮਸਤੀ ਕਰਦੇ ਬੱਚੇ ਸਰੋਵਰ ਦੇ ਅੰਦਰ ਚਲੇ ਗਏ ਅਤੇ ਲੜਕੇ ਅਤੇ ਲੜਕੀਆਂ ਦੇ ਪੈਰ ਤਿਲਕ ਜਾਣ ਕਾਰਨ ਨਾ ਸੰਭਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ । ਉਹਨਾਂ ਨਾਲ ਮੌਜੂਦ ਬੱਚਿਆਂ ਨੇ ਕਾਫੀ ਰੌਲਾ ਪਾਇਆ ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰ ਮੌਕੇ
ਤੇ ਪੁੱਜੇ ਉਨ੍ਹਾਂ ਨੂੰ ਬਾਹਰ ਕੱਢਿਆ ਲੇਕਿਨ ਉਸ ਸਮੇਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ ਮ੍ਰਿਤਕਾਂ ਵਿੱਚ ਇੱਕ ਲੜਕਾ ਅਤੇ ਉਸ ਦੀਆ ਭੂਆ ਦੀਆਂ ਦੋ ਲੜਕੀਆਂ ਸ਼ਾਮਲ ਹਨ । ਬੱਚਿਆਂ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇੱਥੇ ਦੇ ਨੇੜਲੇ ਪਿੰਡ ਸ਼ੇਰ ਮੁਹੰਮਦ ਵਿਚ ਵੱਡਾ ਹਾਦਸਾ ਵਾਪਰ ਗਿਆ। ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ।ਦਰਅਸਲ ਮੱਸਿਆ ਕਾਰਨ ਇਹ ਤਿੰਨ ਪਰਿਵਾਰ ਆਪਣੇ …