ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਈ ਸੁੰਡੀ ਹਮਲੇ ਦੇ ਮੱਦੇਨਜ਼ਰ ਮਦਦ ਦਾ ਹੱਥ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਨਰਮੇ ਦੀ ਚੁਗਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਗਿਣਤੀ ਵਿੱਚ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਮੁਆਵਜ਼ੇ ਦੀ ਰਾਸ਼ੀ ਲਈ 10 ਫੀਸਦੀ ਦੀ ਪ੍ਰਵਾਨਗੀ ਦੇ ਦਿੱਤੀ ਹੈ। 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜ਼ੇ ਦੀ ਰਕਮ ਟਰਾਂਸਫਰ ਕਰਾਉਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਪੈਦਾ ਹੋਈ ਸਹਿਮਤੀ ਦੇ ਆਧਾਰ ‘ਤੇ ਲਏ ਗਏ ਹਨ। ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਣੇ ਹੋਰ ਕਈ ਅਧਿਕਾਰੀ ਮੌਜੂਦ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਈ ਸੁੰਡੀ ਹਮਲੇ ਦੇ ਮੱਦੇਨਜ਼ਰ ਮਦਦ ਦਾ ਹੱਥ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਉਤਪਾਦਕਾਂ ਨੂੰ …
Wosm News Punjab Latest News