ਜ਼ਿਲ੍ਹਾ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜ਼ੂਦ ਚਾਈਨਾ ਡੋਰ ਨਾਲ ਪਤੰਗ ਉਡੇ ਜਿਸ ਦੇ ਨਤੀਜੇ ਵਜੋਂ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਬਜ਼ੁਰਗ ਵਿਅਕਤੀ ਦੀਆਂ ਅੱਖਾਂ ‘ਤੇ ਚਾਈਨਾ ਡੋਰ ਫਿਰ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਸ਼੍ਰੀ ਚਮਕੌਰ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਨਾਜ਼ੁਕ ਹਾਲਤ ਦੇਖਦੇ ਹੋਏ ਚੰਡੀਗੜ੍ਹ ਪੀਜ਼ੀਆਈ ਰੈਂਫਰ ਕਰ ਦਿੱਤਾ ਹੈ।
ਡਾਕਟਰ ਰਾਜੇਸ਼ ਰਾਜੂ ਨੇ ਕਿਹਾ ਕਿ ਮਰੀਜ਼ ਦੀਆਂ ਅੱਖਾਂ ਵਿਚੋਂ ਡੋਰ ਲੰਘਣ ਕਾਰਨ ਅੱਖਾਂ ਦੀਆਂ ਪੁਤਲੀਆਂ ‘ਤੇ ਕੱਟ ਲੱਗ ਗਿਆ ਹੈ। ਜਿਸ ਕਰਕੇ ਉਨਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ਰਛਪਾਲ ਸਿੰਘ ਉਮਰ (60 ਸਾਲ) ਵਾਸੀ ਵਾਰਡ ਨੰ: 11 ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ
ਕਿ ਗਲੀ ਵਿੱਚ ਪਤੰਗ ਨਾਲੋਂ ਟੁੱਟੀ ਚਾਈਨਾ ਡੋਰ ਉਨ੍ਹਾਂ ਦੇ ਮੂੰਹ ਵਿੱਚ ਫਸ ਗਈ ਅਤੇ ਡੋਰ ਖਿੱਚ ਹੋਣ ਨਾਲ ਉਕਤ ਬਜ਼ੁਰਗ ਦੀਆਂ ਦੋਵੇਂ ਅੱਖਾਂ ਬੁਰੀ ਤਰ੍ਹਾਂ ਗੰਭੀਰ ਜਖ਼ਮੀ ਹੋ ਗਈਆਂ ।ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪੂਰਨ ਤੌਰ ’ਤੇ ਚਾਈਨਾ ਡੋਰ ਵੇਚਣ ‘ਤੇ ਪਾਬੰਦੀ ਲੱਗੀ ਹੋਣ ਦੇ ਬਾਵਜ਼ੂਦ ਸ਼ਹਿਰ ਵਿਖੇ ਚਾਈਨਾ ਡੋਰ ਧੜੱਲੇ ਨਾਲ ਵਿੱਕ ਰਹੀ ਹੈ।
ਜਿਸ ਕਾਰਨ ਅੱਜ ਇੱਕ ਬਜ਼ੁਰਗ ਨੂੰ ਆਪਣੀਆਂ ਅੱਖਾਂ ਗਵਾਉਣੀਆਂ ਪਈਆਂ। ਇਸ ਸਬੰਧੀ ਜਦੋਂ ਥਾਣਾ ਮੁਖੀ ਰਾਜੀਵ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਚੋਰੀ ਤੋਂ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖ਼ਤੀ ਕਰਨਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਾਲ ਬਸੰਤ ਦੇ ਤਿਉਹਾਰ ਤੋਂ ਪਹਿਲਾ ਚਾਈਨਾ ਡੋਰ ਦੀ ਵਿਕਰੀ ‘ਤੇ ਪਾਬੰਦੀ ਲਾਈ ਜਾਂਦੀ ਹੈ ਪ੍ਰੰਤੂ ਫਿਰ ਵੀ ਦੁਕਾਨਦਾਰ ਵੇਚਦੇ ਹਨ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜ਼ਿਲ੍ਹਾ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜ਼ੂਦ ਚਾਈਨਾ ਡੋਰ ਨਾਲ ਪਤੰਗ ਉਡੇ ਜਿਸ ਦੇ ਨਤੀਜੇ ਵਜੋਂ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਬਜ਼ੁਰਗ ਵਿਅਕਤੀ ਦੀਆਂ ਅੱਖਾਂ ‘ਤੇ ਚਾਈਨਾ ਡੋਰ ਫਿਰ ਗਈ, ਜਿਸ …