ਕਰੋਨਾ ਦਾ ਕਹਿਰ ਲਗਾਤਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿਥੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕਰੋਨਾ ਟੈਸਟ ਲਾਜ਼ਮੀ ਕੀਤੇ ਗਏ ਹਨ ਅਤੇ ਉਥੇ ਹੀ ਕੇਂਦਰ ਸਰਕਾਰ ਵੱਲੋਂ ਹੁਣ ਹੋਰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਥੇ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇਗਾ। ਜਿੱਥੇ ਸੱਤ ਦਿਨ ਘਰ ਵਿੱਚ ਇਕਾਂਤਵਾਸ ਰਹਿਣਗੇ। ਉਥੇ ਹੀ ਮਹਾਰਾਸ਼ਟਰ ਸਭ ਤੋਂ ਵਧੇਰੇ ਕਰੋਨਾ ਦੀ ਚਪੇਟ ਵਿੱਚ ਆਇਆ ਹੈ। ਮੁੰਬਈ ਵਿਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਬੀਤੇ 2 ਸਾਲਾਂ ਦੌਰਾਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੀਆਂ ਹਨ।
ਹੁਣ ਚੋਟੀ ਦੇ ਇਸ ਮਸ਼ਹੂਰ ਗਾਇਕ ਦੇ ਘਰ ਕੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕ ਅਤੇ ਗੀਤਕਾਰ ਵਿਸ਼ਾਲ ਦਦਲਾਨੀ ਦੇ ਘਰ ਉਨ੍ਹਾਂ ਦੇ ਪਿਤਾ ਮੋਤੀ ਦਦਲਾਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਉਪਰ ਖੁਦ ਵਿਸ਼ਾਲ ਦਦਲਾਨੀ ਵੱਲੋਂ ਸਾਂਝੀ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਖਰੀ ਸਮੇਂ ਆਪਣੇ ਪਿਤਾ ਨੂੰ ਨਾ ਦੇਖਣ ਦਾ ਦੁੱਖ ਵੀ ਜ਼ਾਹਰ ਕੀਤਾ ਗਿਆ ਹੈ।
ਕਿਉਂਕਿ ਬੀਤੇ ਦਿਨੀਂ ਵਿਸ਼ਾਲ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਵੱਲੋਂ ਆਪਣੀ ਇਕ ਤਸਵੀਰ ਵੀ ਸਾਂਝੀ ਕੀਤੀ ਗਈ ਹੈ ਜਿੱਥੇ ਕਰੋਨਾ ਕਿੱਟ ਦੇ ਨਾਲ਼ ਨਜ਼ਰ ਆ ਰਹੇ ਹਨ। ਆਪਣੇ ਪਿਤਾ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਭਾਵੁਕ ਮਨ ਨਾਲ ਲਿਖਿਆ ਗਿਆ ਹੈ ਕਿ ਜਿੱਥੇ ਉਹ ਆਪਣੇਪਰਿਵਾਰ ਤੋਂ ਦੂਰ ਹਨ ਉੱਥੇ ਹੀ ਆਖਰੀ ਵਾਰ ਆਪਣੇ ਪਿਤਾ ਨੂੰ ਨਹੀਂ ਦੇਖ ਸਕੇ।
ਉਨ੍ਹਾਂ ਕਿਹਾ ਕਿ ਜਿੱਥੇ ਇਸ ਦੁੱਖ ਦੇ ਸਮੇਂ ਉਨ੍ਹਾਂ ਨੂੰ ਆਪਣੀ ਮਾਂ ਦੇ ਨਾਲ ਹੋਣਾ ਚਾਹੀਦਾ ਸੀ। ਉਥੇ ਹੀ ਉਹ ਆਪਣੀ ਮਾਂ ਨੂੰ ਗਲੇ ਵੀ ਨਹੀਂ ਲਗਾ ਸਕਦੇ। ਉਨ੍ਹਾਂ ਵੱਲੋਂ ਆਪਣੀ ਭੈਣ ਦੀ ਸ਼ਲਾਘਾ ਕੀਤੀ ਗਈ ਜਿਸ ਨੇ ਇਸ ਮੁਸ਼ਕਲ ਘੜੀ ਵਿੱਚ ਸਭ ਕੁਝ ਸੰਭਾਲਿਆ ਹੈ। ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਕਰੋਨਾ ਦਾ ਕਹਿਰ ਲਗਾਤਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਜਿਥੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ …
Wosm News Punjab Latest News