ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਂਦੇ ਹੋਏ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਵੱਲੋਂ ਦਿੱਤੀ ਗਈ। ਸਿੰਗਲਾ ਨੇ ਦੱਸਿਆ ਕਿ ‘ਆਪ’ ਵੱਲੋਂ ਸਰਕਾਰ ਬਣਨ ਦੇ ਪਹਿਲੇ ਹੀ ਦਿਨ ਖਰਾਬ ਹੋਈ ਨਰਮ ਦੀ ਫਸਲ ਲਈ ਇੱਕ ਅਰਬ, ਇੱਕ ਕਰੋੜ, 39 ਲੱਖ, 45 ਹਜ਼ਾਰ 87 ਰੁਪਏ ਮੁਆਵਜ਼ਾ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ ਹੈ।
ਸਿੰਗਲਾ ਨੇ ਕਿਹਾ ਦਾਅਵਾ ਕੀਤਾ ਕਿ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਤੇ ਭਵਿੱਖ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਪਰ ਆਪ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਮਾ ਆਪ ਸਰਕਾਰ ਨੇ ਨਿਭਾਇਆ।ਕਿਸਾਨਾਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੁਆਵਜ਼ੇ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਵੱਲੋਂ ਮੁਆਵਜ਼ਾ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਗੌਰਤਲਬ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ 23 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਿੱਧੀ ਮੇਰੇ ਕੋਲ ਸ਼ਿਕਾਇਤ ਆਵੇਗੀ । ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਂਦੇ ਹੋਏ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਹ …
Wosm News Punjab Latest News