ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਮੀ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸਦੇ ਨਾਲ ਹੀ ਠੰਢੀਆਂ ਹਵਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਘੰਟਿਆਂ ਵਿੱਚ ਦਿੱਲੀ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦੱਖਣੀ ਪੱਛਮੀ ਅਤੇ ਦੱਖਣੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਗਰਜ ਦੇ ਮੀਂਹ ਪੈ ਸਕਦੇ ਹਨ। ਇਸ ਤੋਂ ਇਲਾਵਾ ਅਗਲੇ ਦੋ ਘੰਟਿਆਂ ਵਿੱਚ ਹਰਿਆਣਾ ਦੇ ਝੱਜਰ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਸੀ ਕਿ ਅਗਲੇ ਦੋ ਘੰਟਿਆਂ ਵਿੱਚ ਦਿੱਲੀ ਦਾ ਮੌਸਮ ਤੇਜ਼ੀ ਨਾਲ ਬਦਲ ਜਾਵੇਗਾ।
ਚਰਖੀ ਦਾਦਰੀ, ਬਾਵਲ, ਬਰਸਾਨਾ, ਦੇਗ, ਕਰਨਾਲ, ਸ਼ਾਮਲੀ, ਮੁਜ਼ੱਫਰਨਗਰ, ਡੇਰਾਮੰਡੀ ਦੇ ਨੇੜਲੇ ਇਲਾਕਿਆਂ ਵਿੱਚ 20-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਦੱਸ ਦਈਏ ਕਿ ਸ਼ਨੀਵਾਰ ਨੂੰ ਵੀ ਮੌਸਮ ਵਿਭਾਗ ਨੇ ਤੇਜ਼ ਹਵਾ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਸੀ।
ਸਮੇਂ ਤੋਂ ਪਹਿਲਾਂ ਮੌਨਸੂਨ ਦੀ ਐਂਟਰੀ: ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਹੀ ਬੱਦਲ ਦਿੱਲੀ ਵਿੱਚ ਦਾਖਲ ਹੋਏ ਸੀ। ਇਸ ਕਾਰਨ ਦਿੱਲੀ ਵਿਚ ਕਈ ਥਾਂਵਾਂ ‘ਤੇ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਮੌਨਸੂਨ 27 ਜੂਨ ਤੱਕ ਪਹੁੰਚਦਾ ਹੈ। ਪਰ ਇਸ ਵਾਰ ਇਹ ਪਹਿਲਾਂ ਹੀ ਇੱਥੇ ਆ ਗਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post ਚੜ੍ਹਦੀ ਸਵੇਰ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ,ਇਹਨਾਂ ਥਾਂਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਮੀ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸਦੇ ਨਾਲ ਹੀ ਠੰਢੀਆਂ ਹਵਾਵਾਂ ਦਾ ਦੌਰ ਵੀ …
The post ਚੜ੍ਹਦੀ ਸਵੇਰ ਮੌਸਮ ਬਾਰੇ ਆਈ ਤਾਜ਼ਾ ਵੱਡੀ ਖ਼ਬਰ,ਇਹਨਾਂ ਥਾਂਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾਂ-ਦੇਖੋ ਪੂਰੀ ਖ਼ਬਰ appeared first on Sanjhi Sath.