ਦੇਸ਼ ‘ਚ ਜ਼ਹਿਰੀਲੀ ਹਵਾ ਦੇ ਨਾਲ-ਨਾਲ ਹੁਣ ਲੋਕਾਂ ਨੂੰ ਵਧਦੀ ਠੰਢ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਧੁੰਦ ਦੇ ਨਾਲ ਕੰਬਦੀ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਦੀ ਹੋਰ ਵਧ ਸਕਦੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ‘ਚ ਇਸ ਠੰਢ ਦੇ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਾਰਾ ਹੋਰ ਡਿੱਗ ਸਕਦਾ ਹੈ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਆ ਰਹੀ ਬਰਫੀਲੀ ਹਵਾ ਨੂੰ ਹੋਰ ਵੀ ਠੰਢਾ ਕਰ ਦਿੱਤਾ ਹੈ। ਆਈਐਮਡੀ ਮੁਤਾਬਕ 19 ਦਸੰਬਰ ਤੋਂ ਜੰਮੂ-ਕਸ਼ਮੀਰ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਪਾਰਾ ਡਿੱਗਣ ਨਾਲ ਹਕੀਕਤ ‘ਚ ਠੰਢ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਦੋ-ਤਿੰਨ ਦਿਨ ਧੁੰਦ ਵੀ ਬਣੀ ਰਹਿ ਸਕਦੀ ਹੈ। ਇਸ ਦੇ ਨਾਲ ਹੀ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।
ਮੱਧ ਪ੍ਰਦੇਸ਼ ‘ਚ ਵੀ ਸੀਤ ਲਹਿਰ ਦਾ ਅਸਰ- ਪਹਾੜੀ ਸੂਬਿਆਂ ਵਿੱਚ ਸੀਤ ਲਹਿਰ ਦਾ ਅਸਰ ਮੱਧ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਦੋ ਦਿਨਾਂ ਤੱਕ ਸਰਦੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਬਰਫੀਲੀ ਹਵਾ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੂਰਾ ਉੱਤਰੀ ਭਾਰਤ ਗੰਭੀਰ ਸ਼ੀਤ ਲਹਿਰ ਦੀ ਲਪੇਟ ਵਿੱਚ ਆ ਜਾਵੇਗਾ।
ਉੱਤਰ ਪ੍ਰਦੇਸ਼ ‘ਚ ਵੀ ਠੰਢ ਦੀ ਐਂਟਰੀ – ਇਸ ਤੋਂ ਇਲਾਵਾ ਹੁਣ ਉੱਤਰ ਪ੍ਰਦੇਸ਼ ‘ਚ ਵੀ ਠੰਢ ਨੇ ਐਂਟਰੀ ਲੈ ਲਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਤੱਕ ਯੂਪੀ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਸੀਤ ਲਹਿਰ ਆ ਗਈ ਹੈ ਅਤੇ ਇਹ ਪੱਛਮੀ ਯੂਪੀ ਤੋਂ ਸ਼ੁਰੂ ਹੋਵੇਗੀ ਅਤੇ ਹੌਲੀ-ਹੌਲੀ ਪੂਰਬੀ ਯੂਪੀ ਦੇ ਜ਼ਿਲ੍ਹੇ ਵੀ ਇਸ ਦੀ ਲਪੇਟ ‘ਚ ਆ ਜਾਣਗੇ।ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ‘ਚ ਜ਼ਹਿਰੀਲੀ ਹਵਾ ਦੇ ਨਾਲ-ਨਾਲ ਹੁਣ ਲੋਕਾਂ ਨੂੰ ਵਧਦੀ ਠੰਢ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਧੁੰਦ ਦੇ ਨਾਲ ਕੰਬਦੀ ਠੰਢ ਨੇ …
Wosm News Punjab Latest News