ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ ਵਾਰ-ਪਲਟਵਾਰ ਕਰ ਰਹੇ ਹਨ ਉੱਥੇ ਹੀ ਵਾਅਦਿਆਂ ਅਤੇ ਦਾਅਵਿਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ।ਇਸ ਦੌਰਾਨ ਆਪ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਚੈਲੰਜ ਦਾ ਜਵਾਬ ਦਿੱਤਾ ਹੈ।
ਦਰਅਸਲ CM ਚੰਨੀ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀ ਚਣੌਤੀ ਦਿੱਤੀ ਸੀ, ਜਿਸ ਦਾ ਹੁਣ ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਚੋਣ ਲੜਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ, ਚਮਕੌਰ ਸਾਹਿਬ ਰਿਜ਼ਰਵ ਸੀਟ ਹੈ ਉਹ ਉੱਥੋਂ ਚੋਣ ਨਹੀਂ ਲੜ ਸਕਦੇ ਇਸ ਲਈ ਚੰਨੀ ਜੀ ਨੂੰ ਧੂਰੀ ਵਿਧਾਨ ਸਭਾ ਵਿੱਚ ਆ ਕੇ ਚੋਣ ਲੜਨ।
ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਹੀ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ 2022 ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਸੀ। ਭਗਵੰਤ ਮਾਨ ਇਸ ਵਾਰ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ‘ਚੋਂ ਇੱਕ ਧੂਰੀ ਵਿਧਾਨ ਸਭਾ ਸੀਟ ਤੋਂ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਜਿੱਤ ਹਾਸਿਲ ਕੀਤੀ ਸੀ।
ਗੋਲਡੀ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 2811 ਵੋਟਾਂ ਨਾਲ ਹਰਾਇਆ ਸੀ। ਜਦਕਿ ਇਸ ਵਾਰ ਇਸ ਹਲਕੇ ਤੋਂ ਭਗਵੰਤ ਮਾਨ ਖੁਦ ਉਮੀਦਵਾਰ ਹੋਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਿੱਥੇ ਸਿਆਸੀ ਆਗੂ ਇੱਕ ਦੂਜੇ ‘ਤੇ ਵਾਰ-ਪਲਟਵਾਰ ਕਰ ਰਹੇ ਹਨ ਉੱਥੇ ਹੀ ਵਾਅਦਿਆਂ …