Breaking News
Home / Punjab / ਚੰਨੀ ਵੱਲੋਂ ਮੁਲਾਜ਼ਮ ਪੱਕੇ ਕਰਨ ਬਾਰੇ ਵੱਡੀ ਖ਼ਬਰ-ਪੂਰੇ ਪੰਜਾਬ ਚ’ ਹੋ ਰਹੇ ਨੇ ਚਰਚੇ

ਚੰਨੀ ਵੱਲੋਂ ਮੁਲਾਜ਼ਮ ਪੱਕੇ ਕਰਨ ਬਾਰੇ ਵੱਡੀ ਖ਼ਬਰ-ਪੂਰੇ ਪੰਜਾਬ ਚ’ ਹੋ ਰਹੇ ਨੇ ਚਰਚੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਈਲ ਅੱਗੇ ਭੇਜ ਦਿੱਤੀ ਹੈ, ਪਰ ਰਾਜਪਾਲ ਨੇ ਇਸ ਫਾਈਲ ਨੂੰ ਰੋਕ ਦਿੱਤਾ ਹੈ ਅਤੇ ਫਾਈਲ ਨੂੰ ਕਲੀਅਰ ਨਹੀਂ ਕਰ ਰਹੇ ਹਨ। ਉਹ ਇਸ ਬਾਰੇ ਮੰਤਰੀਆਂ ਨਾਲ ਰਾਜਪਾਲ ਨੂੂੰ ਮੁੜ ਤੋਂ ਮਿਲਣਗੇ। ਜੇਕਰ ਰਾਜਪਾਲ ਨੇ ਫਾਈਲ ਕਲੀਅਰ ਨਾ ਕੀਤੀ ਤਾਂ ਉਹ ਧਰਨਾ ਦੇਣਗੇ।

ਉਨ੍ਹਾਂ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਫਾਈਲ ਜਾਣਬੁੱਝ ਕੇ ਰੋਕੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਬਾਵਜੂਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਅਤੇ ਉਹ (ਮੁੱਖ ਮੰਤਰੀ) ਖੁਦ ਇਸ ਫਾਈਲ ਨੂੰ ਕਲੀਅਰ ਕਰਵਾਉਣ ਲਈ ਰਾਜਪਾਲ ਨੂੰ ਨਿੱਜੀ ਤੌਰ ’ਤੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਅਨੇਕਾਂ ਕਰਮਚਾਰੀਆਂ ਦੇ ਭਵਿੱਖ ਦਾ ਮਸਲਾ ਹੈ, ਜੋ ਰਾਜ ਸਰਕਾਰ ਵਿੱਚ ਕੰਮ ਕਰਦੇ ਆਪਣੇ ਹੋਰਾਂ ਸਾਥੀਆਂ ਵਾਂਗ ਪੱਕੇ ਹੋਣ ਦਾ ਦਿਨ ਬੜੀ ਬੇਸਬਰੀ ਨਾਲ ਉਡੀਕ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿਹਾ ਕਿ ਜੇ ਲੋੜ ਪਈ ਤਾਂ ਉਹ ਠੇਕਾ ਕਰਮੀਆਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਆਪਣੇ ਕੈਬਨਿਟ ਸਾਥੀਆਂ ਅਤੇ ਪਾਰਟੀ ਵਿਧਾਇਕਾਂ ਸਮੇਤ ਰਾਜ ਭਵਨ ਅੱਗੇ ਧਰਨਾ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਰੁਜ਼ਗਾਰ ਗਾਰੰਟੀ ਸਕੀਮ ਲਾਗੂ ਕਰਨ ਦੇ ਆਖਰੀ ਪੜਾਅ ’ਤੇ ਹੈ।

ਇਸ ਸਬੰਧੀ ਪਹਿਲਾਂ ਹੀ ਰੂਪ-ਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਇਸ ਦਾ ਐਲਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਠੇਕਾ ਆਧਾਰ ’ਤੇ ਕੰਮ ਕਰਦੇ 4587 ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਇਸੇ ਤਰ੍ਹਾਂ ਸੂਬਾ ਸਰਕਾਰ ਨੇ ਹੁਣ 60 ਕਰੋੜ ਰੁਪਏ ਦੀ ਲਾਗਤ ਨਾਲ 22,000 ਆਸ਼ਾ ਵਰਕਰਾਂ ਲਈ 2500 ਰੁਪਏ ਦੇ ਨਿਸ਼ਚਿਤ ਮਾਸਿਕ ਭੱਤੇ ਨੂੰ ਮਨਜ਼ੂਰੀ ਦਿੱਤੀ ਹੈ ਜਦਕਿ 64.25 ਕਰੋੜ ਰੁਪਏ ਦੀ ਲਾਗਤ ਨਾਲ 42500 ਮਿਡ ਡੇਅ ਮੀਲ ਵਰਕਰਾਂ ਦਾ ਪੱਕਾ ਭੱਤਾ ਵੀ 2200 ਰੁਪਏ ਤੋਂ ਵੱਧ ਕੇ 3000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਿਟ ਵੱਲੋਂ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਲਦੀ ਤੋਂ ਜਲਦੀ ਇਸ ਨੂੰ ਤਰਕਸੰਗਤ ਪੜਾਅ ਤੱਕ ਪਹੁੰਚਾਇਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ …

Leave a Reply

Your email address will not be published. Required fields are marked *