Breaking News
Home / Punjab / ਜਾਂਦੇ ਜਾਂਦੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਇਹ ਵੱਡਾ ਤੋਹਫਾ-ਦੇਖੋ ਪੂਰੀ ਖ਼ਬਰ

ਜਾਂਦੇ ਜਾਂਦੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਇਹ ਵੱਡਾ ਤੋਹਫਾ-ਦੇਖੋ ਪੂਰੀ ਖ਼ਬਰ

ਕੈਪਟਨ ਸਰਕਾਰ ਵੱਲੋਂ ਜਾਂਦੇ ਜਾਂਦੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਵੱਡਾ ਤੋਹਫਾ ਦੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਦੇਸ਼ ਦੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਮੌਕੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਗਏ ਸੂਬਾ ਪੱਧਰੀ ਮਸਾਗਮ ਦੌਰਾਨ ਕੈਪਟਨ ਨੇ ਖੇਤ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਦਾ ਕਰੋੜਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ।

ਇਸ ਸਮਾਗਮ ਦੌਰਾਨ ਲਗਭਗ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰੀਬ 526 ਕਰੋੜ ਦਾ ਕਰਜ਼ਾ ਮਾਫ ਕਰ ਦਿੱਤਾ ਗਿਆ ਹੈ। ਸੀਐਮ ਵੱਲੋਂ ਇਸ ਮੌਕੇ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਭੇਟ ਕੀਤੇ ਗਏ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕੈਪਟਨ ਨੇ ਕਿਹਾ ਅਸੀਂ ਹੁਣ ਤੱਕ ਛੋਟੇ ਕਿਸਾਨਾਂ ਦਾ 4700 ਕਰੋੜ ਤੱਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ ਅਤੇ ਹੁਣ ਬੇਜ਼ਮੀਨੇ ਕਿਸਾਨਾਂ ਦਾ 526 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਰਹੇ ਹਾਂ।

ਇਸੇ ਦੌਰਾਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੰਘੂ ਬਾਰਡਰ ’ਤੇ ਬੈਠੇ ਕਿਸਾਨਾਂ ਵੱਲ ਧਿਆਨ ਦੇਵੇ। ਕੈਪਟਨ ਨੇ ਕਿਹਾ ਕਿ ਸਾਰਾ ਪੰਜਾਬ ਦਿੱਲੀ ਦੀਆਂ ਸਰੱਹਦਾਂ ’ਤੇ ਬੈਠੇ ਕਿਸਾਨਾਂ ਦੇ ਨਾਲ ਖੜ੍ਹਾ ਹੈ, ਪਰ ਕੇਂਦਰ ਸਰਕਾਰ ਨੂੰ ਉਨ੍ਹਾਂ ਕਿਸਾਨਾਂ ’ਤੇ ਕੋਈ ਵੀ ਰਹਿਮ ਨਹੀਂ ਹੈ।

ਕੈਪਟਨ ਚੰਗੀ ਤਰਾਂ ਕੇਂਦਰ ਸਰਕਾਰ ’ਤੇ ਵਰ੍ਹੇ ਅਤੇ ਉਨ੍ਹਾਂ ਵੀ ਕਿਹਾ ਕਿ ਕਾਨੂੰਨ ਕੋਈ ਅਜਿਹੀ ਚੀਜ਼ ਨਹੀਂ ਜਿਸ ਨੂੰ ਅਸੀਂ ਬਦਲ ਨਹੀਂ ਸਕਦੇ। ਉਨ੍ਹਾਂ ਕਿਹਾ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਨੂੰ ਬਦਲਿਆ ਗਿਆ ਹੈ ਅਤੇ ਕਿਸਾਨਾਂ ਲਈ ਇਕ ਵਾਰ ਫਿਰ ਇਸਨੂੰ ਬਦਲਿਆ ਜਾ ਸਕਦਾ। ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ ਸਾਡੇ ਲਈ ਨਹੀਂ ਸਗੋਂ ਆਪਣੀ ਆਉਣ ਵਾਲੀ ਪੀੜ੍ਹੀ ਲਈ ਲੜ ਰਹੇ ਹਨ। ਇਸ ਲਈ ਕੇਂਦਰ ਸਰਕਾਰ ਉਨ੍ਹਾਂ ਵੱਲ ਧਿਆਨ ਦੇਵੇ ਅਤੇ ਕਿਸਾਨਾਂ ਦੀ ਗੱਲਬਾਤ ਸੁਣ ਕੇ ਖੇਤੀ ਕਾਨੂੰਨਾਂ ਨੂੰ ਬਦਲੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਕੈਪਟਨ ਸਰਕਾਰ ਵੱਲੋਂ ਜਾਂਦੇ ਜਾਂਦੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਵੱਡਾ ਤੋਹਫਾ ਦੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ ਦੇਸ਼ ਦੇ …

Leave a Reply

Your email address will not be published. Required fields are marked *