ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸਮੇਂ ਵਿੱਚ ਕਿਸਾਨ ਝੋਨੇ ਦੇ ਉਤਪਾਦਨ ਨੂੰ ਵਧਾਉਣ ਦੇ ਨਵੇਂ ਨਵੇਂ ਤਰੀਕਿਆਂ ਦੀ ਖੋਜ ਵਿੱਚ ਰਹਿੰਦੇ ਹਨ। ਪਰ ਕਈ ਵਾਰ ਬਹੁਤ ਸਾਰੇ ਤਰੀਕੇ ਅਪਨਾਉਣ ਤੋਂ ਬਾਅਦ ਵੀ ਝੋਨੇ ਦਾ ਝਾੜ ਨਹੀਂ ਵਧਦਾ ਅਤੇ ਕਿਸਾਨਾਂ ਦਾ ਮੁਨਾਫਾ ਸੀਮਿਤ ਹੀ ਰਹਿ ਜਾਂਦਾ ਹੈ। ਝੋਨੇ ਦੀ ਖੇਤੀ ਵਿੱਚ ਕਿਸਾਨਾਂ ਨੂੰ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਨ੍ਹਾਂ ਵਿੱਚੋਂ ਇੱਕ ਵੱਡੀ ਸਮੱਸਿਆ ਹੈ ਕਿ ਝੋਨਾ ਸਾਰਾ ਲਾਲ ਲਾਲ ਹੋ ਜੰਡ ਹੈ ਅਤੇ ਅਤੇ ਨੋਕਾਂ ਮੱਚ ਜਾਂਦੀਆਂ ਹਨ। ਇਸ ਦੇ ਕਾਰਨ ਕਿਸਾਨਾਂ ਨੂੰ ਬਹੁਤ ਨੁਕਸਾਨ ਹੁੰਦਾ ਹੈ ਅਤੇ ਝਾੜ ਬਹੁਤ ਘੱਟ ਜਾਂਦਾ ਹੈ। ਕਿਸਾਨ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਤੋਂ ਮਹਿੰਗੀਆਂ ਸਪਰੇਆਂ ਵਰਤਦੇ ਹਨ ਅਤੇ ਬਹੁਤ ਜਿਆਦਾ ਖਰਚਾ ਕਰਨ ਤੋਂ ਬਾਅਦ ਵੀ ਕੋਈ ਫਾਇਦਾ ਨਹੀਂ ਹੁੰਦਾ।
ਇਸ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਝੋਨੇ ਦੇ ਲਾਲ ਹੋਣ ਅਤੇ ਨੋਕਾਂ ਦੇ ਮੱਚ ਜਾਣ ‘ਤੇ ਕਿਹੜੀ ਸਪਰੇਅ ਕਰਨੀ ਹੈ ਜਿਸ ਨਾਲ ਤੁਹਾਨੂੰ ਬਹੁਤ ਜਲਦੀ ਅਤੇ ਬਹੁਤ ਵਧੀਆ ਨਤੀਜੇ ਮਿਲਣਗੇ। ਜਿਆਦਾਤਰ ਕਿਸਾਨਾਂ ਦੇ ਝੋਨੇ ਵਿੱਚ ਇਸ ਸਮੇਂ ਇਹ ਸਮੱਸਿਆ ਹੈ ਅਤੇ ਕਿਸਾਨ ਪ੍ਰੇਸ਼ਾਨ ਹਨ।
ਤੁਹਾਨੂੰ ਦੱਸ ਦੇਈਏ ਕਿ ਇਹ ਨੋਕਾਂ ਮੌਸਮ ਦੇ ਕਾਰਨ ਸੜ ਰਹੀਆਂ ਹਨ ਅਤੇ ਇਸੇ ਕਾਰਨ ਇਹ ਸਮੱਸਿਆ ਲਗਭਗ 90 ਪ੍ਰਤੀਸ਼ਤ ਝੋਨੇ ਵਿੱਚ ਹੈ।ਗਰਮੀ ਦੇ ਕਾਰਨ ਇਹ ਨੋਕਾਂ ਸੜ ਜਾਂਦੀਆਂ ਹਨ ਅਤੇ ਦੂਜਾ ਕਾਰਨ ਹੈ ਪਾਣੀ ਘੱਟ ਲਾਉਣਾ।
ਇਸ ਦੇ ਹੱਲ ਲਈ ਕਿਸਾਨ ਵੀਰ copper+Mancojeb ਦੀ ਸਪਰੇਅ ਕਰ ਸਕਦੇ ਹਨ। ਇਸ ਸਪਰੇਅ ਨਾਲ ਤੁਹਾਨੂੰ ਕੁਝ ਹੀ ਦਿਨਾਂ ਵਿੱਚ ਬਹੁਤ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ ਅਤੇ ਇਹ ਸਮੱਸਿਆ ਬਿਲਕੁਲ ਖਤਮ ਹੋ ਜਾਵੇਗੀ ਜਿਸ ਨਾਲ ਝਾੜ ਉੱਤੇ ਕੋਈ ਅਸਰ ਨਹੀਂ ਪਵੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….
ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਸਮੇਂ ਵਿੱਚ ਕਿਸਾਨ ਝੋਨੇ ਦੇ ਉਤਪਾਦਨ ਨੂੰ ਵਧਾਉਣ ਦੇ ਨਵੇਂ ਨਵੇਂ ਤਰੀਕਿਆਂ ਦੀ ਖੋਜ ਵਿੱਚ ਰਹਿੰਦੇ ਹਨ। ਪਰ ਕਈ ਵਾਰ ਬਹੁਤ ਸਾਰੇ …