Breaking News
Home / Punjab / ਝੋਨੇ ਦੀ ਵਾਢੀ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਲਗਾਤੀ ਇਹ ਵੱਡੀ ਪਾਬੰਦੀ-ਹੋਜੋ ਸਾਵਧਾਨ

ਝੋਨੇ ਦੀ ਵਾਢੀ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਲਗਾਤੀ ਇਹ ਵੱਡੀ ਪਾਬੰਦੀ-ਹੋਜੋ ਸਾਵਧਾਨ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2022 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ । ਜਿਸਦੇ ਤਹਿਤ ਆਮ ਤੌਰ ‘ਤੇ ਵੇਖਣ ਨੂੰ ਮਿਲਦਾ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ।

ਇਹ ਕੰਬਾਇਨਾਂ ਰਾਤ ਵੇਲੇ ਹਰਾ ਝੋਨਾ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਭਾਵ ਕੱਚਾ ਦਾਣਾ ਵੀ ਕੱਟ ਦਿੰਦੀਆਂ ਹਨ। ਹਰਾ ਕੱਟਿਆ ਹੋਇਆ ਝੋਨਾ ਸੁੱਕਣ ‘ਤੇ ਕਾਲਾ ਪੈ ਜਾਂਦਾ ਹੈ। ਜਦੋਂ ਇਹ ਸਿੱਲ੍ਹਾ ਝੋਨਾ ਮੰਡੀਆਂ ਵਿੱਚ ਵਿਕਣ ਲਈ ਲਿਆਂਦਾ ਜਾਂਦਾ ਹੈ ਤਾਂ ਹੱਦ ਨਾਲੋਂ ਵੱਧ ਨਮੀ ਹੋਣ ਕਾਰਨ ਖਰੀਦ ਏਜੰਸੀਆਂ ਇਸ ਨੂੰ ਖਰੀਦਣ ਤੋਂ ਇਨਕਾਰ ਕਰ ਦਿੰਦੀਆਂ ਹਨ ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਝੋਨੇ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ । ਜਿਸ ਕਰਕੇ ਖਰੀਦ ਏਜੰਸੀਆਂ ਫਸਲ ਨੂੰ ਖਰੀਦਣ ਤੋਂ ਹਿਚਕਿਚਾਉਂਦੀਆਂ ਹਨ । ਜਿਸ ਕਾਰਨ ਝੋਨਾ ਸਮੇਂ ਸਿਰ ਨਹੀਂ ਵਿਕਦਾ। ਸਮੇਂ ਸਰ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ।

ਦੱਸ ਦੇਈਏ ਕਿ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਲਈ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਫਸਲ ਦੀ ਕਟਾਈ ਨਹੀਂ ਕਰੇਗੀ ਅਤੇ ਖੇਤੀਬਾੜੀ ਵਿਭਾਗ ਰਾਹੀਂ ਹਾਰਵੈਸਟਰ ਕੰਬਾਇਨਜ਼ ਦੇ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ।

 

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ …

Leave a Reply

Your email address will not be published. Required fields are marked *