ਆਪਣੇ ਟਿਊਬਵੈੱਲਾਂ ਦੀ ਬਿਜਲੀ ਲੋਡ ਵਧਾਉਣ ਦੇ ਚਾਹਵਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਸਵੈ-ਇੱਛੁਕ ਖੁਲਾਸਾ ਸਕੀਮ (ਵੀ.ਡੀ.ਐਸ.) ਦੀ ਸਮਾਂ ਸੀਮਤਾ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ।
ਇਹ ਦੂਸਰੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਦਿਲਚਸਪੀ ਦੇ ਮੱਦੇਨਜ਼ਰ ਸਮਾਂ ਸੀਮਾ ਵਿੱਚ ਵਾਧਾ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ
ਵੀਡੀਐਸ ਸਕੀਮ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ 4750 ਰੁਪਏ ਤੋਂ 2500 ਰੁਪਏ ਪ੍ਰਤੀ ਬੀਐਚਪੀ ਤੱਕ ਘਟਾ ਕੇ ਸ਼ੁਰੂ ਕੀਤੀ ਗਈ ਸੀ। 23 ਜੁਲਾਈ ਨੂੰ ਮੁੱਖ ਮੰਤਰੀ ਨੇ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ।
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “ ਇਸ ਦੌਰਾਨ, ਕਿਉਂਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਆਰਥਿਕਤਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਆਪਣੇ ਟਿਊਬਵੈੱਲਾਂ ਦੀ ਬਿਜਲੀ ਲੋਡ ਵਧਾਉਣ ਦੇ ਚਾਹਵਾਨ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਸਵੈ-ਇੱਛੁਕ ਖੁਲਾਸਾ ਸਕੀਮ (ਵੀ.ਡੀ.ਐਸ.) …
Wosm News Punjab Latest News