Breaking News
Home / Punjab / ਟਿਊਬਵੈੱਲਾਂ ਲਈ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਟਿਊਬਵੈੱਲਾਂ ਲਈ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । ਮਾਨ ਸਰਕਾਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਲਈ ਯੋਜਨਾ ਬਣਾਈ ਜਾ ਰਹੀ ਹੈ ਕਿ ਪੰਜਾਬ ਭਰ ਵਿੱਚੋਂ ਇੱਕ ਲੱਖ ਖੇਤੀਬਾੜੀ ਨਾਲ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚਲਾਇਆ ਜਾਏਗਾ ।

ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਨੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸਾਲਾਨਾ ਤਕਰੀਬਨ 200 ਕਰੋੜ ਰੁਪਏ ਬਚਣਗੇ, ਜੋ ਆਮ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣਗੇ। ਇਸ ਪ੍ਰਾਜੈਕਟ ਤਹਿਤ 25000 ਮੋਟਰਾਂ ਲਈ 54 ਮੈਗਾਵਾਟ ਦਾ ਟੈਂਡਰ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਮਾਨ ਸਰਕਾਰ ਪੰਜਾਬ ਭਰ ਵਿੱਚੋਂ 1 ਲੱਖ ਖੇਤੀਬਾੜੀ ਸਬੰਧਤ ਟਿਊਬਵੈੱਲਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵੱਲ ਤਬਦੀਲ ਕਰੇਗੀ । ਜਿਸ ਨਾਲ ਤਕਰੀਬਨ ਬਿਜਲੀ ਸਬਸਿਡੀ ਵਿੱਚੋਂ 200 ਕਰੋੜ ਦੀ ਬੱਚਤ ਹੋਵੇਗੀ । ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਟਿਊਬਵੈੱਲਾਂ ਨੂੰ ਵੀ ਸੂਰਜੀ ਊਰਜਾ ਵੱਲ ਤਬਦੀਲ ਕਰਾਂਗੇ ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ । …

Leave a Reply

Your email address will not be published. Required fields are marked *