Breaking News
Home / Punjab / ਡਰਾਈਵਿੰਗ ਲਾਈਸੈਂਸ ਬਣਾਉਣ ਵਾਲਿਆਂ ਲਈ ਰਾਜਾ ਵੜਿੰਗ ਨੇ ਕਰਤਾ ਇਹ ਵੱਡਾ ਐਲਾਨ

ਡਰਾਈਵਿੰਗ ਲਾਈਸੈਂਸ ਬਣਾਉਣ ਵਾਲਿਆਂ ਲਈ ਰਾਜਾ ਵੜਿੰਗ ਨੇ ਕਰਤਾ ਇਹ ਵੱਡਾ ਐਲਾਨ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਲੰਬਤ ਮਾਮਲਿਆਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਸਾਰੇ 32 ਡਰਾਈਵਿੰਗ ਅਤੇ ਟੈਸਟਿੰਗ ਟਰੈਕ ਸ਼ਨੀਵਾਰ ਨੂੰ ਵੀ ਖੋਲ੍ਹੇ ਜਾਣ ਤਾਂ ਜੋ ਕੰਮ ਕਰਨ ਵਾਲੇ ਅਤੇ ਹੋਰ ਲੋਕ ਉਸ ਦਿਨ ਟੈਸਟਿੰਗ ਲਈ ਜਾ ਸਕਣ। ਇਸ ਤੋਂ ਇਲਾਵਾ ਬੁਕਿੰਗ ਸਲਾਟ ਦਾ ਸਮਾਂ 30 ਤੋਂ ਵਧਾ ਕੇ 45 ਦਿਨ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਮਾਰਟ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਬਣਾਉਣ ਲਈ ਕੇਂਦਰੀਕ੍ਰਿਤ ਆਊਟਸੋਰਸ ਏਜੰਸੀ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਸਮਝੌਤੇ ਮੁਤਾਬਕ ਨਿਰਧਾਰਤ ਸਮਾਂ ਹੱਦ ਦੇ ਅੰਦਰ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਭੇਜਣਾ ਯਕੀਨੀ ਬਣਾਏ, ਨਹੀਂ ਤਾਂ ਦੇਰੀ ਲਈ ਕੰਪਨੀ ‘ਤੇ ਜੁਰਮਾਨਾ ਲਗਾਇਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਹੁਣ ਵਪਾਰਕ/ਗ਼ੈਰ-ਵਪਾਰਕ ਵਾਹਨ ਦੀ ਜਾਂਚ ਕਿਸੇ ਵੀ ਨੇੜਲੇ ਸਥਾਨ ‘ਤੇ ਕੀਤੀ ਜਾ ਸਕਦੀ ਹੈ ਭਾਵੇਂ ਕਿ ਬਿਨੈਕਾਰ ਨੇ ਕਿਤੇ ਵੀ ਅਰਜ਼ੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਆਰ.ਟੀ.ਏ. ਦਫ਼ਤਰ ਨਾਲ ਸਬੰਧਤ ਹੋਰਨਾਂ ਮਾਮਲਿਆਂ ਦੇ ਹੱਲ ਲਈ “ਵਿਸ਼ੇਸ਼ ਪੈਂਡੈਂਸੀ ਮੇਲੇ” ਲਾਏ ਜਾਣਗੇ ਅਤੇ ਪਹਿਲਾ “ਵਿਸ਼ੇਸ਼ ਪੈਂਡੈਂਸੀ ਮੇਲਾ” ਸ੍ਰੀ ਮੁਕਤਸਰ ਸਾਹਿਬ ਵਿੱਚ ਲਾਇਆ ਜਾਵੇਗਾ।

ਹੋਰ ਅਹਿਮ ਪਹਿਲਕਦਮੀਆਂ – ਰਾਜਾ ਵੜਿੰਗ ਨੇ ਕਿਹਾ ਕਿ ਬੱਸ ਸਟੈਂਡ ਅਤੇ ਬੱਸਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪੰਦਰਵਾੜਾ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹਰ ਪੰਦਰਵਾੜੇ ਮੌਕੇ ਵਿਭਾਗ ਦੇ ਸਾਰੇ ਮੁਲਾਜ਼ਮ ਸੂਬੇ ਦੇ ਸਾਰੇ ਬੱਸ ਸਟੈਂਡਾਂ ਵਿੱਚ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈ ਰਹੇ ਹਨ।ਨਸ਼ਿਆਂ ਵਿਰੁੱਧ ਜ਼ੀਰੋ ਟੌਲਰੈਂਸ ਦੀ ਵਚਨਬੱਧਤਾ ਦੁਹਰਾਉਂਦਿਆਂ ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਤੋਂ ਤੰਬਾਕੂ, ਪਾਨ ਮਸਾਲਾ ਆਦਿ ਨਾਲ ਸਬੰਧਤ ਇਸ਼ਤਿਹਾਰ ਹਟਾ ਦਿੱਤੇ ਗਏ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ, “ਜੇ ਕਿਸੇ ਨੂੰ ਬੱਸਾਂ ਵਿੱਚ ਅਜਿਹੇ ਇਸ਼ਤਿਹਾਰ ਮਿਲਦੇ ਹਨ ਜਾਂ ਹੋਰ ਕਿਸੇ ਕਿਸਮ ਦੀ ਉਲੰਘਣਾ ਦਿੱਸਦੀ ਹੈ ਤਾਂ ਮੇਰੇ ਨਿੱਜੀ ਵਟਸਐਪ ਨੰਬਰ 94784-54701 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।”

ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਾਹਨ ਟਰੈਕਿੰਗ ਸਿਸਟਮ ਤੇਜ਼ ਸਪੀਡ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਪ੍ਰਤੀ ਡਰਾਈਵਰਾਂ ਤੇ ਕੰਡਕਟਰਾਂ ਦੇ ਵਤੀਰੇ ਦੀ ਨਿਗਰਾਨੀ ਕਰ ਰਿਹਾ ਹੈ ਜਿਸ ਦੇ ਆਧਾਰ ‘ਤੇ ਹਰ ਪੰਦਰਵਾੜੇ ਦੌਰਾਨ ਹਰ ਡਿਪੂ ‘ਤੇ ਵਧੀਆ ਕਾਰਗੁਜ਼ਾਰੀ ਵਾਲੇ 3-3 ਡਰਾਈਵਰਾਂ ਤੇ ਕੰਡਕਟਰਾਂ ਦਾ ਸਨਮਾਨ ਕੀਤਾ ਜਾਵੇਗਾ ਜਦਕਿ 11 ਡਰਾਈਵਰਾਂ ਤੇ 11 ਕੰਡਕਟਰਾਂ ਨੂੰ ਹਰ ਮਹੀਨੇ ਰਾਜ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ/ਕਾਲਜਾਂ, ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿੱਚ ਪੜ੍ਹਦੇ ਬੱਚਿਆਂ ਲਈ ਬੱਸ ਪਾਸਾਂ ਦੀ ਤਜਵੀਜ਼ ਸਬੰਧਤ ਮੰਤਰੀਆਂ ਨੂੰ ਅਗਲੇਰੀ ਪ੍ਰਵਾਨਗੀ ਲਈ ਭੇਜ ਦਿੱਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਹੋਰ ਸੁਧਾਰ ਲਈ ਉਨ੍ਹਾਂ ਨੇ ਆਪਣੇ ਕੈਬਨਿਟ ਸਹਿਯੋਗੀਆਂ ਅਤੇ ਵਿਧਾਇਕਾਂ ਨੂੰ ਪੱਤਰ ਲਿਖ ਕੇ ਕੀਮਤੀ ਸੁਝਾਅ ਮੰਗੇ ਹਨ। ਇਸ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਭੁਪਿੰਦਰ ਸਿੰਘ ਰਾਏ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਤੇ ਹੋਰ ਅਧਿਕਾਰ ਹਾਜ਼ਰ ਸਨ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਲੰਬਤ ਮਾਮਲਿਆਂ ਦੇ ਛੇਤੀ ਤੋਂ ਛੇਤੀ …

Leave a Reply

Your email address will not be published. Required fields are marked *