Breaking News
Home / Punjab / ਡੇਅਰੀ ਕਿਸਾਨਾ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਡੇਅਰੀ ਕਿਸਾਨਾ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ਦੀ ਲਾਗਤ ‘ਤੇ 40% ਦੀ ਦਰ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਰੇ ਚਾਰੇ ਦੀ ਪੈਦਾਵਾਰ ਅਤੇ ਸਾਂਭ ਸੰਭਾਲ ਦਾ ਮਸ਼ੀਨੀਕਰਨ ਕਰਨ ਲਈ ਸਰਕਾਰ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਰੇ ਚਾਰੇ ਹੇਠ ਰਕਬਾ ਵਧਾ ਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਬਲਕਿ ਕਣਕ, ਝੋਨੇ ਹੇਠ ਰਕਬਾ ਵੀ ਘਟੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਸਗੋਂ ਰਵਾਇਤੀ ਫਸਲਾਂ ਦੇ ਮੰਡੀਕਰਨ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇਗਾ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਤੱਕ ਦੀ ਵਿੱਤੀ ਮਦਦ ਸਰਕਾਰ ਵਲੋਂ ਮਿਲੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਡੇਅਰੀ ਧੰਦੇ ਲਈ ਸਾਰਾ ਸਾਲ ਹਰੇ ਚਾਰੇ ਦੀ ਉਪਲੱਬਧਤਾ ਬਹੁਤ ਜ਼ਰੂਰੀ ਹੈ। ਪਰ ਇਹ ਆਮ ਦੇਖਿਆ ਗਿਆ ਹੈ ਕਿ ਪੰਜਾਬ ਵਿੱਚ ਕਈ ਮਹੀਨਿਆਂ ਵਿੱਚ ਹਰਾ ਚਾਰਾ ਵਾਧੂ ਹੋ ਜਾਂਦਾ ਹੈ ਅਤੇ ਕਈ ਮਹੀਨਿਆਂ ਵਿੱਚ ਤੋਟ ਆ ਜਾਂਦੀ ਹੈ। ਵਾਧੂ ਹਰੇ ਚਾਰੇ ਤੋਂ ਸਾਈਲੇਜ਼ ਜਾਂ ਆਚਾਰ ਬਣਾਇਆ ਜਾਂਦਾ ਹੈ।ਬਾਜਵਾ ਨੇ ਦੱਸਿਆ ਕਿ ਅਗਾਂਹਵਧੂ ਮੁਲਕਾਂ ਵਾਂਗ ਹੁਣ ਪੰਜਾਬ ਵਿੱਚ ਵੀ ਇਸ ਮੁਸ਼ਕਲ ਦੇ ਹੱਲ ਕੱਢ ਲਿਆ ਗਿਆ ਹੈ, ਹੁਣ ਨਵੀਨਤਮ ਮਸ਼ੀਨਾਂ ਰਾਹੀਂ ਤਿਆਰ ਕੀਤੇ ਸਾਈਲੇਜ਼ ਨੁੂੰ ਬੈਗਾਂ,

ਟਿਊਬਾਂ ਅਤੇ ਗੱਠਾਂ ਵਿੱਚ ਤਿਆਰ ਕਰਕੇ ਛੋਟੇ, ਬੇਜ਼ਮੀਨੇ ਕਿਸਾਨਾਂ, ਸ਼ਹਿਰੀ ਡੇਅਰੀਆਂ ਅਤੇ ਹਰੇ ਚਾਰੇ ਦੀ ਘਾਟ ਵਾਲੇ ਸੂਬਿਆਂ ਨੂੰ ਭੇਜਿਆ ਜਾ ਸਕੇਗਾ। ਇਸ ਨਾਲ ਛੋਟੇ ਅਤੇ ਸ਼ਹਿਰੀ ਡੇਅਰੀ ਫਾਰਮਰਾਂ ਨੂੰ ਵਾਜਬ ਕੀਮਤ ‘ਤੇ ਸਾਰਾ ਸਾਲ ਸੰਤੁਲਿਤ ਆਹਾਰ ਉਪਲਬਧ ਹੋਵੇਗਾ ਨਾਲ ਦੀ ਨਾਲ ਬੇਰੁਜ਼ਗਾਰ ਨੌਜਵਾਨ ਜੋ ਮੱਕੀ ਦੇ ਆਚਾਰ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਨਗੇ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ।

ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਤਿੰਨ ਹੀ ਕੰਪਨੀਆਂ ਮੈਸ. ਉਜਵਲਾ ਹਾਰਵੈਸਟਰ ਕਾਰਪੋਰੇਸ਼ਨ, ਡਾਇਨਾਮਿਕ ਮਸ਼ੀਨਰੀ ਅਤੇ ਇਕਯੁਪਮੈਂਟ ਅਤੇ ਮੈਸ. ਬਖਸ਼ੀਸ਼ ਇੰਡਸਟਰੀਜ਼ ਨੂੰ ਮਿਆਰਾਂ ਮੁਤਾਬਕ ਪਾਇਆ ਗਿਆ, ਜੋ ਕਿ 100 ਕਿਲੋ ਅਤੇ 500 ਕਿਲੋ ਦੀਆਂ ਗੱਠਾਂ ਬਣਾਉਂਦੀਆਂ ਹਨ।

The post ਡੇਅਰੀ ਕਿਸਾਨਾ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਤ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ਦੀ ਲਾਗਤ ‘ਤੇ …
The post ਡੇਅਰੀ ਕਿਸਾਨਾ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *