ਪਿੰਡ ਖੱਖ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸੈਦੂਪੁਰ ਦਾਤਾ ਵਜੋਂ ਹੋਈ ਹੈ। ਘਰੋਂ ਦੀਵਾਲੀ ਦਾ ਸਮਾਨ ਲੈਣ ਲਈ ਸਕੂਟਰ ’ਤੇ ਨਿਕਲਿਆ ਤੇਜਿੰਦਰ ਸੈਦੂਪੁਰ ਖੱਖ ਸੰਪਰਕ ਰੋਡ ’ਤੇ ਪਿੰਡ ਖੱਖ ਨੇੜੇ ਖੇਤਾਂ ਦੇ ਕੱਚੇ ਰਾਹ ’ਤੇ ਸਕੂਟਰੀ ਉੱਤੇ ਹੀ ਡਿੱਗਿਆ ਮਿਲਿਆ,
ਜਿਸ ਦੀ ਪਿੱਠ ਅਤੇ ਗਰਦਨ ’ਤੇ ਸੱਟਾਂ ਦੇ ਨਿਸ਼ਾਨ ਸਨ। ਫਿਲਹਾਲ ਟਾਂਡਾ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਮਾਤਾ ਲਖਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਆਪਣੇ ਬਿਆਨਾਂ ਵਿਚ ਲਖਵੀਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਅਤੇ ਇਕ ਲੜਕਾ ਵਿਦੇਸ਼ ਵਿਚ ਰਹਿੰਦੇ ਸਨ ਅਤੇ ਤਜਿੰਦਰ ਸਿੰਘ ਆਪਣੀ ਪਤਨੀ ਸਮੇਤ ਉਸਦੇ ਕੋਲ ਰਹਿੰਦਾ ਸੀ। 4 ਨਵੰਬਰ ਨੂੰ ਉਹ ਦੀਵਾਲੀ ਦਾ ਸਾਮਾਨ ਲੈਣ ਲਈ ਸਕੂਟਰ ’ਤੇ ਸਵੇਰੇ 10 ਵਜੇ ਘਰੋਂ ਨਿਕਲਿਆ ਸੀ। ਬਾਅਦ ਦੁਪਹਿਰ ਕਰੀਬ 12.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤੇਜਿੰਦਰ ਖੱਖ ਪਿੰਡ ਨੇੜੇ ਸਕੂਟਰ ’ਤੇ ਪਿਆ ਹੋਇਆ ਹੈ।
ਮੌਕੇ ’ਤੇ ਪਹੁੰਚ ਕੇ ਉਸ ਨੂੰ ਚੌਲਾਂਗ ਦੇ ਡਾਕਟਰ ਕੋਲ ਲਿਜਾਇਆ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਲਖਵੀਰ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ ਅਤੇ ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸਨੂੰ ਮਾਰਿਆ ਹੈ ਪਰ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਪੁਲਸ ਕੋਲੋਂ ਬਣਦੀ ਕਾਰਵਾਈ ਕਰਵਾਵੇਗੀ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੰਡ ਖੱਖ ਨੇੜੇ ਇਕ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸੈਦੂਪੁਰ ਦਾਤਾ ਵਜੋਂ ਹੋਈ ਹੈ। ਘਰੋਂ ਦੀਵਾਲੀ ਦਾ ਸਮਾਨ …
Wosm News Punjab Latest News