ਸ਼ਰਾਬਬੰਦੀ ਵਾਲੇ ਸੂਬੇ ਬਿਹਾਰ ਵਿਚ ਪੱਛਮੀ ਚੰਪਾਰਣ ਜ਼ਿਲ੍ਹੇ ’ਚ ਵੀਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੀਮਾਰ ਹਨ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਸਾਰੇ ਪੀੜਤ ਟੇਲੂਆ ਪਿੰਡ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਬੁੱਧਵਾਰ ਸ਼ਾਮ ਨੂੰ ਚਮਰਟੋਲੀ ਇਲਾਕੇ ’ਚ ਸ਼ਰਾਬ ਪੀਤੀ ਸੀ। ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 8 ਮਿ੍ਰਤਕਾਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈ।
ਪੁਲਸ ਸੁਪਰਡੈਂਟ ਉਪੇਂਦਰਨਾਥ ਵਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਗੈਰ-ਕੁਦਰਤੀ ਮੌਤ ਦਾ ਮਾਮਲਾ ਹੈ ਅਤੇ ਸ਼ੁਰੂਆਤੀ ਜਾਂਚ ਤੋਂ ਬਾਅਦ ਹੀ ਇਸ ਦੀ ਹੋਰ ਜਾਣਕਾਰੀ ਉਪਲੱਬਧ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਪਿੰਡ ਵਿਚ ਹੀ ਮੌਜੂਦ ਹਨ।
ਇਕ ਪਿੰਡ ਵਾਸੀ ਨੇ ਪਹਿਚਾਣ ਗੁਪਤ ਰੱਖਦੇ ਹੋਏ ਦੱਸਿਆ ਕਿ ਸ਼ਰਾਬ ਪੀਣ ਮਗਰੋਂ ਕੁਝ ਲੋਕਾਂ ਨੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ’ਚੋਂ 8 ਲੋਕਾਂ ਦੀ ਮੌਤ ਅੱਜ ਸਵੇਰੇ ਹੋਈ। ਹੋਰ ਲੋਕਾਂ ਦਾ ਵੱਖ-ਵੱਖ ਸਥਾਨਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀ ਘਟਨਾ ਪਿਛਲੇ ਮਹੀਨੇ ਮੁਜ਼ੱਫਰਨਗਰ ਹੋਈ ਸੀ, ਜਿਸ ’ਚ 8 ਲੋਕਾਂ ਦੀ ਮੌਤ ਹੋਈ ਸੀ। ਸੂਬੇ ਦੀ ਨਿਤੀਸ਼ ਕੁਮਾਰ ਸਰਕਾਰ ਨੇ 5 ਅਪ੍ਰੈਲ 2016 ਨੂੰ ਸ਼ਰਾਬ ਦੇ ਉਤਪਾਦਨ, ਕਾਰੋਬਾਰ, ਭੰਡਾਰਣ, ਟਰਾਂਸਪੋਰਟ, ਮਾਰਕੀਟਿੰਗ ਅਤੇ ਸੇਵਨ ’ਤੇ ਰੋਕ ਲਾ ਦਿੱਤੀ ਸੀ। ਨਿਤੀਸ਼ ਕੁਮਾਰ ਨੇ ਸ਼ਰਾਬ ’ਤੇ ਰੋਕ ਸਮਾਜ ਦੇ ਹਿੱਤ ’ਚ ਲਾਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ਼ਰਾਬਬੰਦੀ ਵਾਲੇ ਸੂਬੇ ਬਿਹਾਰ ਵਿਚ ਪੱਛਮੀ ਚੰਪਾਰਣ ਜ਼ਿਲ੍ਹੇ ’ਚ ਵੀਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੀਮਾਰ ਹਨ। ਸਥਾਨਕ ਲੋਕਾਂ ਨੇ ਦਾਅਵਾ …
Wosm News Punjab Latest News