ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੰਗਲਵਾਰ ਨੂੰ ਕੱਛ ਵਿੱਚ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨਾਂ (Farm laws) ਦੇ ਵਿਰੋਧ ਵਿੱਚ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਕੱਚ ਦੇ ਕਿਸਾਨ ਭਾਈਚਾਰੇ ਨਾਲ ਮੁਲਾਕਾਤ ਵੀ ਕੀਤੀ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਸਿੱਖ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਅੰਦੋਲਨ ਬਾਰੇ ਵਿਰੋਧੀ ਧਿਰਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਵੀ ਲਗਾਇਆ।

ਪ੍ਰਧਾਨਮੰਤਰੀ ਮੋਦੀ ਨੇ ਮੰਗਲਵਾਰ ਨੂੰ ਉਦਘਾਟਨ ਕੀਤੇ ਪ੍ਰਾਜੈਕਟਾਂ ਵਿਚ ਦੁਨੀਆ ਦਾ ਸਭ ਤੋਂ ਵੱਡਾ ਨਵਿਆਉਣਯੋਗ ਊਰਜਾ ਪਾਰਕ ਵੀ ਸ਼ਾਮਲ ਹੈ। ਇਹ ਕੱਛ ਜ਼ਿਲੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖਵਦਾ ਪਿੰਡ ਵਿਚ ਸਥਾਪਿਤ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਜਿਹੜੇ ਵਿਕਾਸ ਪ੍ਰਾਜੈਕਟਾਂ ਦੀ ਨੀਂਹ ਰੱਖੀ ਉਨ੍ਹਾਂ ਵਿੱਚ ਇੱਕ ਊਰਜਾ ਪਾਰਕ, ਇੱਕ ਡੀਸੀਲੀਨੇਸ਼ਨ ਪਲਾਂਟ ਅਤੇ ਇੱਕ ਪੂਰੀ ਤਰਾਂ ਸਵੈਚਾਲਿਤ ਮਿਲਕ ਪ੍ਰੋਸੈਸਿੰਗ ਅਤੇ ਪੈਕਿੰਗ ਪਲਾਂਟ ਸ਼ਾਮਲ ਹਨ।
The post ਦਿੱਲੀ ਚ’ ਅੰਦੋਲਨ ਵਿਚਕਾਰ ਸਿੱਖ ਕਿਸਾਨਾਂ ਨੂੰ ਮਿਲੇ ਮੋਦੀ,ਖੇਤੀ ਕਾਨੂੰਨਾਂ ਬਾਰੇ ਦਿੱਤਾ ਇਹ ਵੱਡਾ ਬਿਆਨ-ਦੇਖੋ ਤਸਵੀਰਾਂ appeared first on Sanjhi Sath.
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੰਗਲਵਾਰ ਨੂੰ ਕੱਛ ਵਿੱਚ ਵੱਖ ਵੱਖ ਭਾਈਚਾਰਿਆਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ …
The post ਦਿੱਲੀ ਚ’ ਅੰਦੋਲਨ ਵਿਚਕਾਰ ਸਿੱਖ ਕਿਸਾਨਾਂ ਨੂੰ ਮਿਲੇ ਮੋਦੀ,ਖੇਤੀ ਕਾਨੂੰਨਾਂ ਬਾਰੇ ਦਿੱਤਾ ਇਹ ਵੱਡਾ ਬਿਆਨ-ਦੇਖੋ ਤਸਵੀਰਾਂ appeared first on Sanjhi Sath.
Wosm News Punjab Latest News