ਇਨ੍ਹੀਂ ਦਿਨੀਂ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਗੁਜਰਾਤ, ਰਾਜਸਥਾਨ, ਉਤਰਾਖੰਡ, ਹਿਮਾਚਲ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਮੌਸਮ ਵਿਭਾਗ (IMD) ਨੇ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਸਕਾਈਮੇਟ ਮੌਸਮ ਅਨੁਸਾਰ, ਅੱਜ ਗੁਜਰਾਤ, ਦੱਖਣੀ ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਉੜੀਸਾ, ਕੋਂਕਣ ਅਤੇ ਗੋਆ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਿੱਕਮ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਝਾਰਖੰਡ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ, ਜੰਮੂ ਅਤੇ ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ ਦੇ ਬਾਕੀ ਹਿੱਸਿਆਂ, ਤੱਟਵਰਤੀ ਕਰਨਾਟਕ, ਕੇਰਲ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ ਮੀਂਹ ਪੈ ਸਕਦਾ ਹੈ।
ਇਨ੍ਹਾਂ ਸੂਬਿਆਂ ਵਿੱਚ ਅਗਲੇ ਤਿੰਨ ਦਿਨਾਂ ਤਕ ਭਾਰੀ ਬਾਰਿਸ਼ ਹੋਵੇਗੀ – ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ-ਚਾਰ ਦਿਨਾਂ ਤਕ ਪੱਛਮੀ ਹਿਮਾਲੀਅਨ ਖੇਤਰ, ਰਾਜਸਥਾਨ, ਮੱਧ ਭਾਰਤ ਅਤੇ ਉੜੀਸਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਜਰਾਤ ਵਿੱਚ 24-25 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ‘ਚ 24-25 ਜੁਲਾਈ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ‘ਚ 24 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਦੋ ਦਿਨਾਂ ਤਕ ਭਾਰੀ ਮੀਂਹ ਪੈਣ ਦੀ ਸੰਭਾਵਨਾ – ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਮੀਂਹ ਪਿਆ। ਅੰਮ੍ਰਿਤਸਰ ਵਿੱਚ 29 ਮਿਲੀਮੀਟਰ ਅਤੇ ਮੁਕਤਸਰ ਵਿੱਚ 5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਦਿਨ ਵੇਲੇ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਸੋਮਵਾਰ ਨੂੰ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੰਗਲਵਾਰ ਨੂੰ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਵਿਚਕਾਰ ਭਾਰੀ ਬਾਰਿਸ਼ ਹੋ ਸਕਦੀ ਹੈ।
ਇਨ੍ਹੀਂ ਦਿਨੀਂ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਗੁਜਰਾਤ, ਰਾਜਸਥਾਨ, ਉਤਰਾਖੰਡ, ਹਿਮਾਚਲ ਸਮੇਤ ਕਈ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ …
Wosm News Punjab Latest News