ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਹੁਣ ਤੱਕ ਅੰਦੋਲਨ ਨਾਲ ਜੁੜੇ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ,

ਨਵੀਂ ਦਿੱਲੀ : 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ ‘ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਨਾਲ ਜੁੜੇ ਲੋਕਾਂ ਦੀ ਰਿਹਾਈ ਦੀ ਮੰਗ ਕਰਦਿਆਂ ਸੋਮਵਾਰ ਨੂੰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਵਿੱਚ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਹੁਣ ਤੱਕ ਅੰਦੋਲਨ ਨਾਲ ਜੁੜੇ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ,ਪਰ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਗਿਆ ਹੈ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜਾਂ ਗ੍ਰਿਫਤਾਰ ਕੀਤਾ ਹੈ। ਪਟੀਸ਼ਨ ਵਿਚ 15 ਲੋਕਾਂ ਦਾ ਨਾਮ ਵੀ ਰੱਖਿਆ ਗਿਆ ਹੈ ਜੋ 26 ਜਨਵਰੀ ਜਾਂ ਇਸ ਤੋਂ ਬਾਅਦ ਦੇ ਸਮੇਂ ਤੋਂ ਲਾਪਤਾ ਹਨ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਪਰ ਗ੍ਰਿਫਤਾਰੀ ਦੇ ਸੰਬੰਧ ਵਿਚ ਕੋਈ ਕਾਨੂੰਨੀ ਪ੍ਰਕਿਰਿਆ ਅਪਣਾਈ ਨਹੀਂ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਨਾ ਤਾਂ 24 ਘੰਟਿਆਂ ਵਿਚ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਗ੍ਰਿਫ਼ਤਾਰ ਹੋਣ ਬਾਰੇ ਦੱਸਿਆ ਗਿਆ ਹੈ।
News Source: Rozana Spokesman
The post ਦਿੱਲੀ ਹਾਈਕੋਰਟ ਨੇ ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਵਾਲੀ ਪਟੀਸ਼ਨ ਨੂੰ ਕੀਤਾ ਖ਼ਾਰਜ appeared first on Sanjhi Sath.
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਹੁਣ ਤੱਕ ਅੰਦੋਲਨ ਨਾਲ ਜੁੜੇ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਨਵੀਂ ਦਿੱਲੀ : 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ …
The post ਦਿੱਲੀ ਹਾਈਕੋਰਟ ਨੇ ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਵਾਲੀ ਪਟੀਸ਼ਨ ਨੂੰ ਕੀਤਾ ਖ਼ਾਰਜ appeared first on Sanjhi Sath.
Wosm News Punjab Latest News