ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਪੰਜਾਬ ਦੀਆਂ 31 ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਪੰਜਾਬੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਸਥਾਨਕ ਰਮਦਿੱਤਾ ਕੈਂਚੀਆਂ ਵਿਖੇ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ, ਅੰਮ੍ਰਿਤ ਮਾਨ, ਕੋਰਾਲਾ ਮਾਨ, ਆਰ. ਨੇਤ ਅਤੇ ਹੋਰਨਾਂ ਕਲਾਕਾਰਾਂ ਵਲੋਂ ਕਿਸਾਨਾਂ ਦੇ ਹੱਕ ’ਚ ਕੇਂਦਰ ਸਰਕਾਰ ਵਿਰੁੱਧ ਕੀਤੇ ਪ੍ਰਦਰਸ਼ਨ ਦੌਰਾਨ ਇਕ ਵਿਅਕਤੀ ਦਾ ਪਿਸਤੌਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ।

ਜਾਣਕਾਰੀ ਮੁਤਾਬਕ ਕਿਸਾਨਾਂ ਦੇ ਹੱਕ ’ਚ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸੁਖਪਾਲ ਸਿੰਘ ਪੁੱਤਰ ਨਿੱਕਾ ਸਿੰਘ ਪਿੰਡ ਕੋਟਦੁਨਾ ਜ਼ਿਲਾ ਬਰਨਾਲਾ ਵਿਸ਼ੇਸ਼ ਤੌਰ ’ਤੇ ਆਪਣੀ ਕਾਰ ਰਾਹੀਂ ਪਹੁੰਚਿਆ ਅਤੇ ਉਹ ਆਪਣਾ ਪਿਸਤੌਲ ਕਾਰ ’ਚ ਰੱਖ ਕੇ ਪ੍ਰਦਰਸ਼ਨ ’ਚ ਸ਼ਾਮਲ ਹੋ ਗਿਆ ਪਰ ਜਦੋਂ ਵਾਪਸ ਆਇਆ ਤਾਂ ਉਸ ਦਾ ਪਿਸਤੌਲ ਕਾਰ ’ਚੋਂ ਗਾਇਬ ਸੀ।

ਇਸ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।ਦੱਸਣਯੋਗ ਹੈ ਕਿ ਕਈ ਨਾਮੀ ਗਾਇਕਾਂ ਨੇ ਪਹੁੰਚ ਕੇ ਕਿਸਾਨਾਂ ਦੇ ਹੱਕ ’ਚ ਹਾਂ ਦਾ ਨਾਅਰਾ ਮਾਰਿਆ। ਇਸ ਮੌਕੇ ਉਮੜੇ ਲੋਕਾਂ ਦੇ ਜਨਸੈਲਾਬ ਨੂੰ ਸੰਬੋਧਨ ਕਰਦਿਆਂ ਕਲਾਕਾਰਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਬਿੱਲਾਂ ਨੂੰ ਤੁਰੰਤ ਰੱਦ ਕਰਨ।

ਸਿੱਧੂ ਮੂਸੇ ਵਾਲਾ, ਅੰਮ੍ਰਿਤ ਮਾਨ, ਕੋਰਾਲਾ ਮਾਨ, ਆਰ. ਨੇਤ ਤੋਂ ਇਲਾਵਾ ਇਸ ਧਰਨੇ ’ਚ ਭਾਨਾ ਸਿੱਧੂ, ਬਲਕਾਰ ਅਣਖੀਲਾ, ਗੁਲਾਬ ਸਿੱਧੂ ਆਦਿ ਕਈ ਕਲਾਕਾਰਾਂ ਨੇ ਇੱਥੋਂ ਦੇ ਰਮਦਿੱਤਾ ਚੌਕ ਵਿਖੇ ਪਹੁੰਚ ਕੇ ਉਮੜੇ ਲੋਕਾਂ ਨੂੰ ਜਨਸੈਲਾਬ ਨੂੰ ਸੰਬੋਧਨ ਕੀਤਾ। ਇਸ ਮੌਕੇ ਕਲਾਕਾਰਾਂ ਨੇ ਇਕ ਸੁਰ ’ਚ ਕਿਹਾ ਕਿ ਜੇਕਰ ਇਹ ਬਿੱਲ ਵਾਪਸ ਨਾ ਲਏ ਗਏ ਤਾਂ ਉਹ ਕਿਸਾਨਾਂ ਦੇ ਹਰ ਸੰਘਰਸ਼ ’ਚ ਵਧ ਚੜ੍ਹ ਕੇ ਹਿੱਸਾ ਲੈਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani
The post ਧਰਨੇ ਵਿਚ ਸਿੱਧੂ ਮੂਸੇਵਾਲੇ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਚ’ ਅਚਾਨਕ ਮੱਚੀ ਹਫੜਾ-ਦਫੜੀ,ਮੌਕੇ ਤੇ ਹੀ…… appeared first on Sanjhi Sath.
ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਪੰਜਾਬ ਦੀਆਂ 31 ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਪੰਜਾਬੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਸਥਾਨਕ ਰਮਦਿੱਤਾ …
The post ਧਰਨੇ ਵਿਚ ਸਿੱਧੂ ਮੂਸੇਵਾਲੇ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਚ’ ਅਚਾਨਕ ਮੱਚੀ ਹਫੜਾ-ਦਫੜੀ,ਮੌਕੇ ਤੇ ਹੀ…… appeared first on Sanjhi Sath.
Wosm News Punjab Latest News