ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਤੇ CM ਬਣਦਿਆਂ ਹੀ ਭਗਵੰਤ ਮਾਨ ਵੱਲੋਂ ਕੰਮ ਸ਼ੁਰੂ ਕਰ ਦਿੱਤੇ ਗਏ ਹਨ।CM ਭਗਵੰਤ ਮਾਨ ਨੇ ਭਲਕੇ ਤੋਂ 3 ਦਿਨਾਂ ਲਈ ਮਤਲਬ 17, 21 ਤੇ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ‘ਆਪ’ ਸਰਕਾਰ ਵੱਲੋਂ ਵੱਡੇ ਐਲਾਨ ਵੀ ਹੋ ਸਕਦੇ ਹਨ।
ਦੱਸ ਦੇਈਏ ਕਿ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪਹੁੰਚੇ। ਇਥੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਪੰਜਾਬ ਦੇ ਵੱਡੇ ਪ੍ਰਸ਼ਾਸਨਿਕ ਅਫਸਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਸ ਤੋਂ ਬਾਅਦ ਉਹ ਅਫਸਰਾਂ ਦ ਮੀਟਿੰਗ ਲੈ ਕੇ ਸਰਕਾਰ ਦੇ ਕੰਮਕਾਜ ਦਾ ਬਿਓਰਾ ਲਿਆ।
ਗੌਰਤਲਬ ਹੈ ਕਿ ਚੋਣ ਪ੍ਰਚਾਰ ਮੌਕੇ ਭਗਵੰਤ ਮਾਨ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਹਰਾ ਪੈੱਨ ਬੇਰੋਜ਼ਗਾਰੀ ਖਤਮ ਕਰਨ ਲਈ ਚੱਲੇਗਾ। ਪੰਜਾਬ ਵਿਚ ਲਗਭਗ 36 ਹਜ਼ਾਰ ਮੁਲਾਜ਼ਮ ਪੱਕੇ ਹੋਣ ਦੀ ਰਾਹ ਦੇਖ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਕਿਥੋਂ ਤੱਕ ਨਿਭਾਏਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਤੇ CM ਬਣਦਿਆਂ ਹੀ ਭਗਵੰਤ ਮਾਨ ਵੱਲੋਂ ਕੰਮ ਸ਼ੁਰੂ ਕਰ …
Wosm News Punjab Latest News