Breaking News
Home / Punjab / ਪਸ਼ੂ ਰੱਖਣ ਵਾਲਿਆਂ ਲਈ ਸਿਹਤ ਮੰਤਰੀ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਖ਼ਬਰ

ਪਸ਼ੂ ਰੱਖਣ ਵਾਲਿਆਂ ਲਈ ਸਿਹਤ ਮੰਤਰੀ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਖ਼ਬਰ

ਪਸ਼ੂਆਂ ਨੂੰ ਲੰਪੀ ਇਨਫੈਕਸ਼ਨ ਦੀ ਲਾਗ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਦੇ ਲਈ ਸਰਕਾਰ ਨੇ ਗੋਟ ਪੌਕਸ ਦੀ ਦਵਾਈ ਦੀਆਂ 66,666 ਖੁਰਾਕਾਂ ਮੰਗਵਾਈਆਂ ਹਨ। ਇਨ੍ਹਾਂ ਖੁਰਾਕਾਂ ਨੂੰ ਜ਼ਿਲ੍ਹੇ ਵਿੱਚ ਭੇਜਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਤਵਾਰ ਨੂੰ ਦਿੱਤੀ।

ਐਤਵਾਰ ਨੂੰ ਵਿਭਾਗੀ ਮੰਤਰੀ ਨੇ ਪਿੰਡ ਮਾਣਕਪੁਰਾ, ਗਿੱਲ ਡੇਅਰੀ ਫਾਰਮ ਮਾੜੀ ਬੋਹੜ ਵਾਲੀ, ਪਿੰਡ ਮਦਰ ਅਤੇ ਗਿੱਲ ਡੇਅਰੀ ਫਾਰਮ ਮਾੜੀ, ਪਿੰਡ ਭੰਡਾਲ ਅਤੇ ਖੇਮਕਰਨ ਦੇ ਸੰਧੂ ਡੇਅਰੀ ਫਾਰਮ ਬਹਿੜਵਾਲ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੈਦਰਾਬਾਦ ਤੋਂ ਵਿਸ਼ੇਸ਼ ਤੌਰ ‘ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਗਈ ਹੈ ਅਤੇ ਡਾਕਟਰਾਂ ਨੇ ਇਹ ਦਵਾਈ ਸਿਹਤਮੰਦ ਪਸ਼ੂਆਂ ਨੂੰ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਤੰਦਰੁਸਤ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਸ਼ੂਆਂ ਨੂੰ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਦੇ ਅਧਿਕਾਰੀ ਦਵਾਈ ਲੈਣ ਲਈ ਲਗਾਤਾਰ ਕਾਰਵਾਈ ਕਰ ਰਹੇ ਹਨ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ।

ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿੱਚ ਤਾਇਨਾਤ ਸਟਾਫ਼ ਦੇ ਨਾਲ-ਨਾਲ ਹੈੱਡਕੁਆਰਟਰ ਤੋਂ ਵੈਟਰਨਰੀ ਅਫ਼ਸਰ ਵੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

ਉਨ੍ਹਾਂ ਕਿਹਾ ਕਿ ਖਾਸ ਕਰਕੇ ਗਾਵਾਂ ਵਿੱਚ ਲੰਪੀ ਸਕਿੱਨ ਦੀ ਬਿਮਾਰੀ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਪਸ਼ੂ ਮਰ ਜਾਂਦਾ ਹੈ ਤਾਂ ਉਸ ਨੂੰ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਸਗੋਂ ਦਫ਼ਨਾਇਆ ਜਾਵੇ ਅਤੇ ਮੌਜੂਦਾ ਵੇਲੇ ਪਸ਼ੂਆਂ ਨੂੰ ਦੂਜੇ ਰਾਜਾਂ ਤੋਂ ਖਰੀਦ ਕੇ ਪੰਜਾਬ ਵਿੱਚ ਨਾ ਲਿਆਂਦਾ ਜਾਵੇ, ਤਾਂ ਜੋ ਬੀਮਾਰੀ ਫੈਲਣ ਤੋਂ ਰੋਕਿਆ ਜਾ ਸਕੇ।

ਪਸ਼ੂਆਂ ਨੂੰ ਲੰਪੀ ਇਨਫੈਕਸ਼ਨ ਦੀ ਲਾਗ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਦੇ ਲਈ ਸਰਕਾਰ ਨੇ ਗੋਟ …

Leave a Reply

Your email address will not be published. Required fields are marked *