ਸਰਕਾਰੀ ਤੇਲ ਕੰਪਨੀਆਂ ਵੱਲੋਂ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 37 ਪੈਸੇ ਵਧੀ ਹੈ, ਜਦਕਿ ਪੈਟਰੋਲ ਦੀ ਕੀਮਤ 30 ਤੋਂ 34 ਪੈਸੇ ਵਧੀ ਹੈ। ਕਈ ਸੂਬਿਆਂ ‘ਚ ਇਸ ਦੀ ਕੀਮਤ 100 ਰੁਪਏ ਤੋਂ ਉੱਪਰ ਪਹੁੰਚ ਗਈ ਹੈ। ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਆਮ ਆਦਮੀ ਦੀ ਆਮਦਨ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਦਿੱਲੀ ‘ਚ ਪੈਟਰੋਲ ਦੀ ਕੀਮਤ 106.19 ਰੁਪਏ ਤੇ ਡੀਜ਼ਲ ਦੀ ਕੀਮਤ 94.92 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 112.11 ਰੁਪਏ ਤੇ ਡੀਜ਼ਲ ਦੀ ਕੀਮਤ 102.89 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.77 ਰੁਪਏ ਤੇ ਡੀਜ਼ਲ ਦੀ ਕੀਮਤ 98.03 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ 103.31 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 99.26 ਰੁਪਏ ਪ੍ਰਤੀ ਲੀਟਰ ਹੈ।
ਜਾਣੋ ਪ੍ਰਮੁੱਖ ਮਹਾਨਗਰਾਂ ‘ਚ ਕੀਮਤ ਕਿੰਨੀ ਹੈ? ਅੱਜ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ‘ਚ ਇਕ ਲੀਟਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਹਨ।
ਸ਼ਹਿਰ ਡੀਜ਼ਲ ਪੈਟਰੋਲ
ਦਿੱਲੀ 94.92 106.19
ਮੁੰਬਈ 102.89 112.11
ਕੋਲਕਾਤਾ 98.03 106.77
ਚੇਨਈ 99.26 103.31
ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ‘ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ RSP ਤੇ ਆਪਣਾ ਸ਼ਹਿਰ ਦਾ ਕੋਡ ਲਿਖਣਾ ਹੋਵੇਗਾ ਅਤੇ ਇਸ ਨੂੰ 92249-92249 ਨੰਬਰ ‘ਤੇ ਭੇਜੋ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।
ਸਰਕਾਰੀ ਤੇਲ ਕੰਪਨੀਆਂ ਵੱਲੋਂ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ 34 ਤੋਂ 37 ਪੈਸੇ …
Wosm News Punjab Latest News