ਭਾਰਤ ਕੱਚੇ ਤੇਲ (Crude Oil) ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਵੱਡੀਆਂ ਅਰਥਵਿਵਸਥਾਵਾਂ (Big Economies) ਦੀ ਤਰਜ਼ ‘ਤੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਕੱਚਾ ਤੇਲ ਕੱਢਣ ਦੀਆਂ ਸੰਭਾਵਨਾਵਾਂ ਦੇਖ ਰਿਹਾ ਹੈ।ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਨਿਕਾਸੀ ਲਈ ਰੂਪ-ਰੇਖਾ ‘ਤੇ ਕੰਮ ਕਰ ਰਿਹਾ ਹੈ। ਹਾਲਾਂਕਿ ਸਰਕਾਰ ਨੇ ਇਸ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਹੈ।
ਇਸ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਸਰਕਾਰ ਇਸ ਸਬੰਧ ‘ਚ ਤੇਲ ਦੀ ਖਪਤ ਕਰਨ ਵਾਲੇ ਵੱਡੇ ਦੇਸ਼ਾਂ ਦੇ ਸੰਪਰਕ ‘ਚ ਹੈ। ਉਨ੍ਹਾਂ ਕਿਹਾ ਕਿ ਰਣਨੀਤਕ ਭੰਡਾਰਾਂ ਤੋਂ ਤੇਲ ਦੀ ਨਿਕਾਸੀ ਦੂਜੇ ਦੇਸ਼ਾਂ ਨਾਲ ਤਾਲਮੇਲ ਨਾਲ ਕੀਤੀ ਜਾਵੇਗੀ।
ਤੇਲ ਨਿਰਯਾਤਕ ਦੇਸ਼ਾਂ ਦੇ ਸਮੂਹ ਓਪੇਕ ਦੁਆਰਾ ਕੱਚੇ ਤੇਲ ਦਾ ਉਤਪਾਦਨ ਵਧਾਉਣ ਦੀ ਬੇਨਤੀ ਨੂੰ ਠੁਕਰਾਏ ਜਾਣ ਤੋਂ ਬਾਅਦ ਅਮਰੀਕਾ ਨੇ ਦੁਨੀਆ ਦੇ ਪ੍ਰਮੁੱਖ ਤੇਲ ਖਪਤਕਾਰ ਦੇਸ਼ਾਂ ਨੂੰ ਆਪਣੇ ਰਣਨੀਤਕ ਭੰਡਾਰਾਂ ਤੋਂ ਕੁਝ ਤੇਲ ਕੱਢਣ ਦਾ ਸੁਝਾਅ ਦਿੱਤਾ ਹੈ। ਭਾਰਤ ਤੋਂ ਇਲਾਵਾ ਚੀਨ ਅਤੇ ਜਾਪਾਨ ਤੋਂ ਵੀ ਇਹ ਬੇਨਤੀ ਕੀਤੀ ਗਈ ਹੈ।
ਫਿਰ ਕੀਮਤ ਘੱਟ ਸਕਦੀ ਹੈ – ਪਹਿਲਾਂ ਇਹ ਖਬਰ ਆਈ ਸੀ ਕਿ ਘਰੇਲੂ ਈਂਧਨ ਖੁਦਰਾ ਵਿਕਰੇਤਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾ ਸਕਦੇ ਹਨ ਕਿਉਂਕਿ ਯੂਰਪ ਵਿੱਚ ਕੋਵਿਡ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ। ਕੋਵਿਡ ਦੀ ਲਾਗ ਕਾਰਨ ਪਿਛਲੇ ਸਾਲ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਸੀ। ਇੱਕ ਵਾਰ ਫਿਰ ਕੋਵਿਡ ਸੰਕਰਮਣ ਦੇ ਫੈਲਣ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਕਮੀ ਆ ਰਹੀ ਹੈ।
ਸ਼ੁੱਕਰਵਾਰ ਨੂੰ ਬੈਂਚਮਾਰਕ ਬ੍ਰੈਂਟ ਕਰੂਡ 6.95 ਫੀਸਦੀ ਡਿੱਗ ਕੇ 78.89 ਡਾਲਰ ਪ੍ਰਤੀ ਬੈਰਲ ਹੋ ਗਿਆ, ਜੋ 10 ਦਿਨ ਪਹਿਲਾਂ 84.78 ਡਾਲਰ ਪ੍ਰਤੀ ਬੈਰਲ ਸੀ। ਫਿਲਹਾਲ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਮ ਆਦਮੀ ਨੂੰ ਜਲਦ ਹੀ ਤੇਲ ਦੀਆਂ ਕੀਮਤਾਂ ‘ਚ 1 ਰੁਪਏ ਪ੍ਰਤੀ ਲੀਟਰ ਦੀ ਕਮੀ ਦੇਖਣ ਨੂੰ ਮਿਲ ਸਕਦੀ ਹੈ।
ਭਾਰਤ ਕੱਚੇ ਤੇਲ (Crude Oil) ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਵੱਡੀਆਂ ਅਰਥਵਿਵਸਥਾਵਾਂ (Big Economies) ਦੀ ਤਰਜ਼ ‘ਤੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਕੱਚਾ ਤੇਲ ਕੱਢਣ ਦੀਆਂ ਸੰਭਾਵਨਾਵਾਂ ਦੇਖ ਰਿਹਾ …
Wosm News Punjab Latest News